ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Wednesday, Jun 10, 2026 - 12:57 PM (IST)

ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਪਿੰਡ ਦੇਹਰੀਵਾਲ ਵਿਖੇ ਇਕ ਵਿਅਕਤੀ ਨੂੰ ਵਿਆਹ ਅਤੇ ਪਲਾਟ ਉਸ ਦੇ ਨਾਂ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਹਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਦੇਹਰੀਵਾਲ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਗਈ ਪੜਤਾਲ ਦੌਰਾਨ ਗਰਿਮਾ ਪਤਨੀ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਜੌਹਲਾਂ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ 'ਚ ਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਪਤੀ-ਪਤਨੀ ਨੇ ਉਸ ਦਾ ਵਿਆਹ ਕਰਵਾਉਣ ਅਤੇ ਪਲਾਟ ਉਸ ਦੇ ਨਾਂ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ 22 ਤੋਂ 24 ਲੱਖ ਰੁਪਏ ਦੀ ਠੱਗੀ ਕੀਤੀ ਹੈ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਤੇ ਇਸ ਮਾਮਲੇ ਦੀ ਤਫ਼ਤੀਸ਼ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News