5,60,000 ਦੀ ਠੱਗੀ ਕਰਨ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Monday, Aug 03, 2026 - 12:34 PM (IST)

5,60,000 ਦੀ ਠੱਗੀ ਕਰਨ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਠੱਗੀ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ (ਨਿਵਾਸੀ ਪਿੰਡ ਵਸੀ ਕਾਸੋ, ਥਾਣਾ ਹਰਿਆਣਾ) ਨੇ ਦੱਸਿਆ ਕਿ ਉਸ ਨੇ ਫੇਸਬੁੱਕ 'ਤੇ ਰਿਟਾਇਰਮੈਂਟ ਬੈਨੀਫਿਸ਼ਰੀ ਕਾਰਡ ਸਬੰਧੀ ਇਕ ਇਸ਼ਤਿਹਾਰ ਵੇਖ ਕੇ ਆਪਣੀ ਨਿੱਜੀ ਜਾਣਕਾਰੀ ਭਰੀ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert

28 ਜੁਲਾਈ ਨੂੰ ਉਸ ਨੂੰ ਕਾਲ ਆਈ ਅਤੇ ਐੱਚ. ਆਰ. ਐੱਮ. ਐੱਸ. ਵੈਰੀਫਿਕੇਸ਼ਨ ਦੇ ਬਹਾਨੇ ਇਕ ਲਿੰਕ ਭੇਜ ਕੇ ਉਸ ਤੋਂ ਨਿੱਜੀ ਜਾਣਕਾਰੀ ਹਾਸਲ ਕੀਤੀ ਗਈ। ਇਸ ਤੋਂ ਬਾਅਦ 31 ਜੁਲਾਈ ਨੂੰ ਪੰਜਾਬ ਨੈਸ਼ਨਲ ਬੈਂਕ ਦੇ ਕਸਟਮਰ ਕੇਅਰ ਵੱਲੋਂ ਕਾਲ ਆਉਣ 'ਤੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਦੋ ਪੰਜਾਬ ਨੈਸ਼ਨਲ ਬੈਂਕ ਖਾਤਿਆਂ ’ਚੋਂ ਕੁੱਲ੍ਹ 5,60,000 ਰੁਪਏ ਦੀ ਅਣਅਧਿਕਾਰਤ ਟਰਾਂਸਫ਼ਰ ਹੋ ਚੁੱਕੀ ਹੈ। ਇਨ੍ਹਾਂ ’ਚੋਂ ਇਕ ਖ਼ਾਤੇ 'ਚੋਂ 4 ਲੱਖ ਰੁਪਏ ਅਤੇ ਦੂਜੇ 'ਚੋਂ 1,60,000 ਰੁਪਏ ਦੀ ਰਕਮ ਕੱਢਵਾਈ ਗਈ ਸੀ।

ਉਸ ਦੇ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਨੇ ਰਿਟਾਇਰਮੈਂਟ ਬੈਨੀਫਿਸ਼ਰੀ ਕਾਰਡ ਬਣਾਉਣ ਦਾ ਝਾਂਸਾ ਦੇ ਕੇ ਧੋਖਾਦੇਹੀ ਵਾਲਾ ਲਿੰਕ ਭੇਜ ਕੇ ਉਸ ਦੇ ਬੈਂਕ ਖ਼ਾਤਿਆਂ ਨਾਲ ਠੱਗੀ ਮਾਰੀ ਹੈ। ਇਸ ਸਬੰਧ 'ਚ ਉਸ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News