ਇੰਗਲੈਂਡ ਭੇਜਣ ਦੇ ਨਾਂ ''ਤੇ ਠੱਗੇ 1 ਲੱਖ 75 ਹਜ਼ਾਰ ਰੁਪਏ

Sunday, Jul 19, 2026 - 11:45 AM (IST)

ਇੰਗਲੈਂਡ ਭੇਜਣ ਦੇ ਨਾਂ ''ਤੇ ਠੱਗੇ 1 ਲੱਖ 75 ਹਜ਼ਾਰ ਰੁਪਏ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਇੰਗਲੈਂਡ ਭੇਜਣ ਦੇ ਨਾਂ ’ਤੇ 1 ਲੱਖ 75 ਹਜ਼ਾਰ ਰੁਪਏ ਦੀ ਰਕਮ ਹੜੱਪਣ ਦੇ ਮਾਮਲੇ ’ਚ ਲੋੜੀਂਦੇ ਇਕ ਮੁਲਜ਼ਮ ਨੂੰ ਥਾਣਾ ਕੋਤਵਾਲੀ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜੇਸ਼ ਕੁਮਾਰ ਪੁੱਤਰ ਗੁਰਬੀਰ ਚੰਦ ਵਾਸੀ ਪਿੰਡ ਡੈਣਵਿੰਡ ਕਪੂਰਥਲਾ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ 'ਚ ਸੈਟਲ ਹੋਣਾ ਚਾਹੁੰਦਾ ਸੀ। ਇਸ ਦੌਰਾਨ ਜਨਵਰੀ 2025 'ਚ ਮੇਰਾ ਸੰਪਰਕ ਦਵਿੰਦਰ ਸਿੰਘ ਉਰਫ਼ ਦੀਪ ਸਿੱਧੂ ਪੁੱਤਰ ਸੁਰਜੀਤ ਵਾਸੀ ਵਡਾਲਾ ਕਾਲੋਨੀ ਕਪੂਰਥਲਾ ਨਾਲ ਹੋਇਆ।

ਇਹ ਵੀ ਪੜ੍ਹੋ: ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ

ਉਕਤ ਵਿਅਕਤੀ ਨੇ ਮੈਨੂੰ ਦੱਸਿਆ ਕਿ ਉਹ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ ਅਤੇ ਉਹ ਉਸ ਨੂੰ 6 ਲੱਖ 50 ਹਜ਼ਾਰ ਰੁਪਏ ਵਿਚ ਯੂ. ਕੇ. ਭੇਜ ਦੇਵੇਗਾ। ਫਿਰ ਮੈਂ ਟਰੈਵਲ ਏਜੰਟ ਨੂੰ 1 ਲੱਖ ਰੁਪਏ ਨਕਦ ਅਤੇ ਆਪਣਾ ਪਾਸਪੋਰਟ ਦਿੱਤਾ। ਮੈਂ ਬਾਅਦ ਵਿੱਚ ਉਸ ਨੂੰ 75 ਹਜ਼ਾਰ ਰੁਪਏ ਹੋਰ ਦਿੱਤੇ। ਇਸ ਤੋਂ ਬਾਅਦ 11 ਅਪ੍ਰੈਲ 2025 ਨੂੰ ਮੈਨੂੰ ਚੰਡੀਗੜ੍ਹ ਅੰਬੈਸੀ 'ਚ ਪੇਸ਼ ਕੀਤਾ ਗਿਆ, ਜਿੱਥੇ 25 ਅਪ੍ਰੈਲ 2025 ਨੂੰ ਮੇਰਾ ਵੀਜ਼ਾ ਰਿਫਿਊਜ਼ ਹੋ ਗਿਆ। ਵੀਜ਼ਾ ਰਿਫਿਊਜ਼ ਹੋਣ ਤੋਂ ਬਾਅਦ ਜਦੋਂ ਮੈਂ ਦਵਿੰਦਰ ਸਿੰਘ ਉਰਫ਼ ਦੀਪ ਸਿੱਧੂ ਤੋਂ 1 ਲੱਖ 75 ਹਜ਼ਾਰ ਰੁਪਏ ਵਾਪਸ ਮੰਗੇ ਤਾਂ ਉਹ ਟਾਲ-ਮਟੋਲ ਕਰਨ ਲੱਗ ਪਿਆ ਤੇ ਬਾਅਦ ਵਿੱਚ ਪੈਸੇ ਵਾਪਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

ਇਸ 'ਤੇ ਮੈਂ ਐੱਸ. ਐੱਸ. ਪੀ. ਕਪੂਰਥਲਾ ਤੋਂ ਗੁਹਾਰ ਲਗਾਈ, ਜਿਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ. ਐੱਸ. ਪੀ. ਕਪੂਰਥਲਾ ਨੂੰ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਮੁਲਜ਼ਮ ਦਵਿੰਦਰ ਸਿੰਘ ਉਰਫ਼ ਦੀਪ ਸਿੱਧੂ ਖ਼ਿਲਾਫ਼ ਸਾਰੇ ਦੋਸ਼ ਸਹੀ ਪਾਏ ਗਏ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਲਖਬੀਰ ਸਿੰਘ ਗੋਸਲ ਨੇ ਛਾਪੇਮਾਰੀ ਕਰਕੇ ਮੁਲਜ਼ਮ ਦਵਿੰਦਰ ਸਿੰਘ ਉਰਫ਼ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News