ਘਰ ਦਾ ਸੌਦਾ ਤੈਅ ਕਰਕੇ 3 ਲੱਖ ਦੀ ਠੱਗੀ ਕਰਨ ਵਾਲੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Sunday, Nov 13, 2022 - 03:30 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਘਰ ਦਾ ਸੌਦਾ ਤੈਅ ਕਰਕੇ 3 ਲੱਖ ਰੁਪਏ ਬਤੌਰ ਬਿਆਨਾ ਰਕਮ ਹੜੱਪ ਕਰਨ ਦੇ ਦੋਸ਼ਾਂ ਵਿਚ ਪੁਲਸ ਨੇ 1 ਵਿਅਕਤੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਰਾਜਨ ਕੁਮਾਰ ਪੁੱਤਰ ਰਮੇਸ਼ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਨੇ ਅਗਸਤ-2020 ਵਿਚ ਪਰਮਜੀਤ ਸਿੰਘ ਪੁੱਤਰ ਜੋਰਾਵਰ ਸਿੰਘ ਨੇ ਕਰੀਬ 8 ਮਰਲੇ ਵਿਚ ਬਣੇ ਘਰ ਦਾ ਸੌਦਾ 12 ਲੱਖ ਰੁਪਏ ’ਚ ਤੈਅ ਕੀਤਾ ਸੀ।
ਕਰਾਰ ਦੇ ਮੁਤਾਬਕ ਪਰਮਜੀਤ ਸਿੰਘ ਨੇ 3 ਲੱਖ ਰੁਪਏ ਹਾਸਲ ਕਰ ਕੇ ਬਿਆਨਾ ਕਰ ਦਿੱਤਾ ਸੀ ਅਤੇ ਰਜਿਸਟਰੀ ਕਰਵਾਉਣ ਦਾ ਸਮਾਂ 1 ਸਾਲ ਬਾਅਦ ਦਾ ਤੈਅ ਹੋਇਆ ਸੀ। ਉਸਨੇ ਦੱਸਿਆ ਕਿ ਰਜਿਸਟਰੀ ਦੀ ਤਰੀਕ ’ਤੇ ਉਹ ਮਾਲ ਮਹਿਕਮੇ ਦੀ ਕੋਰਟ ਵਿਚ ਪੇਸ਼ ਹੋਇਆ ਪਰ ਉਕਤ ਪਰਮਜੀਤ ਸਿੰਘ ਰਜਿਸਟਰੀ ਤਕਲਾਉਣ ਲਈ ਨਹੀਂ ਆਇਆ। ਉਸਨੇ ਦੱਸਿਆ ਕਿ ਹੁਣ ਨਾ ਤਾਂ ਉਹ ਰਜਿਸਟਰੀ ਕਰਵਾ ਰਿਹਾ ਹੈ ਅਤੇ ਨਾ ਹੀ ਉਸਦੇ ਪੈਸੇ ਵਾਪਸ ਕਰ ਰਿਹਾ ਹੈ। ਉਸਨੇ ਪਰਮਜੀਤ ਸਿੰਘ ਧਮਕੀਆਂ ਦੇਣ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਸਰਹੱਦ ਪਾਰ: ਲਵ ਮੈਰਿਜ ਦਾ ਖ਼ੌਫ਼ਨਾਕ ਅੰਤ, ਵਿਆਹ ਦੇ ਇਕ ਮਹੀਨੇ ਬਾਅਦ ਪ੍ਰੇਮੀ-ਪ੍ਰੇਮਿਕਾ ਦਾ ਕਤਲ
ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਸਨੇ ਆਪਣੀ ਰਕਮ ਵਾਪਸ ਕਰਵਾਉਣ ਅਤੇ ਦੋਸ਼ੀ ਖਿਲਾਫ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਸਬ-ਡਵੀਜ਼ਨ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਪਰਮਜੀਤ ਸਿੰਘ ਖਿਲਾਫ ਧਾਰਾ 406,420 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 28 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਪਿਉ-ਪੁੱਤ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।