ATM ਕਾਰਡ ਬਦਲ ਕੇ 1.06 ਲੱਖ ਰੁਪਏ ਕਢਵਾਉਣ ਵਾਲੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

05/09/2024 5:10:36 PM

ਨਵਾਂਸ਼ਹਿਰ (ਤ੍ਰਿਪਾਠੀ) - ਬੈਂਕ ਮੁਲਾਜ਼ਮ ਹੋਣ ਦਾ ਬਹਾਨਾ ਲਗਾ ਕੇ ਉਸ ਦਾ ਏ. ਟੀ. ਐੱਮ. ਕਾਰਡ ਬਦਲ ਕੇ 1.06 ਲੱਖ ਰੁਪਏ ਦੀ ਰਕਮ ਕਢਵਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਕੇਵਲ ਸਿੰਘ ਪੁੱਤਰ ਰਾਖਾ ਸਿੰਘ ਵਾਸੀ ਪਿੰਡ ਭੰਗਲ ਕਲਾਂ ਨੇ ਦੱਸਿਆ ਕਿ ਉਹ ਸਹਿਕਾਰੀ ਬੈਂਕ ਨਵਾਂਸ਼ਹਿਰ ਤੋਂ ਜ਼ਿਲ੍ਹਾ ਮੈਨੇਜਰ ਵਜੋਂ ਸੇਵਾਮੁਕਤ ਹੈ। ਬੀਤੇ ਦਿਨ ਉਹ ਭਾਰਤੀ ਸਟੇਟ ਬੈਂਕ ਦੇ ਏ. ਟੀ. ਐੱਮ. ਤੋਂ ਪੈਸੇ ਕਢਵਾਉਣ ਗਿਆ ਸੀ।

ਉਸ ਦੇ ਪਿੱਛੇ ਕਰੀਬ 25-30 ਸਾਲ ਦਾ ਇਕ ਨੌਜਵਾਨ ਖੜ੍ਹਾ ਸੀ। ਜਦੋਂ ਉਸ ਦੇ ਏ. ਟੀ. ਐੱਮ. ਤੋਂ ਪੈਸੇ ਨਹੀਂ ਨਿਕਲੇ ਤਾਂ ਉਸ ਨੇ ਕਿਹਾ ਕਿ ਉਹ ਬੈਂਕ ਦਾ ਮੁਲਾਜ਼ਮ ਹੈ ਅਤੇ ਉਹ ਮਦਦ ਕਰ ਸਕਦਾ ਹੈ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਬੜੀ ਚਲਾਕੀ ਨਾਲ ਆਪਣਾ ਏ. ਟੀ. ਐੱਮ. ਕਾਰਡ ਬਦਲ ਲਿਆ ਸੀ। ਜਦੋਂ ਉਹ ਏ. ਟੀ. ਐੱਮ. ਤੋਂ ਪੈਸੇ ਨਹੀਂ ਕੱਢ ਸਕਿਆ ਤਾਂ ਉਹ ਸਟੇਟ ਬੈਂਕ ਆਫ਼ ਇੰਡੀਆ ਗਿਆ, ਜਿੱਥੇ ਉਸ ਦਾ ਬੈਂਕ ਖਾਤਾ ਸੀ, ਉੱਥੇ ਪਹੁੰਚ ਕੇ ਉਸ ਨੂੰ ਪਤਾ ਲੱਗਾ ਕਿ ਉਸ ਦਾ ਏ. ਟੀ. ਐੱਮ. ਕਾਰਡ ਬਦਲਿਆ ਗਿਆ ਸੀ ਅਤੇ ਖਾਤੇ ’ਚੋਂ 1.06 ਲੱਖ ਰੁਪਏ ਕਢਵਾ ਲਏ ਗਏ ਸਨ।

ਇਹ ਵੀ ਪੜ੍ਹੋ- ਪਿਆਕੜਾਂ ਲਈ ਖ਼ਾਸ ਖ਼ਬਰ, ਖੁੱਲ੍ਹ ਗਏ ਨਵੇਂ ਸ਼ਰਾਬ ਦੇ ਠੇਕੇ, ਰੇਹੜੀਆਂ ’ਤੇ ਸ਼ਰਾਬ ਪਿਲਾਉਣ ਦੀ ਦਿੱਤੀ ਪਰਮਿਸ਼ਨ

ਉਸ ਨੇ ਦੱਸਿਆ ਕਿ ਉਸ ਨੇ ਤੁਰੰਤ ਆਪਣਾ ਬੈਂਕ ਖਾਤਾ ਬਲਾਕ ਕਰਵਾ ਦਿੱਤਾ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਸ ਦੇ ਬੈਂਕ ਖ਼ਾਤੇ ’ਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਧੋਖੇਬਾਜ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਉਸ ਦੀ ਰਕਮ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ’ਚ ਪਤਾ ਲੱਗਾ ਕਿ 2 ਅਣਪਛਾਤੇ ਵਿਅਕਤੀਆਂ ਨੇ ਸ਼ਿਕਾਇਤਕਰਤਾ ਦਾ ਏ. ਟੀ. ਐੱਮ. ਕਾਰਡ ਬਦਲ ਕੇ ਗੜ੍ਹਸ਼ੰਕਰ ਰੋਡ ਸਥਿਤ ਐਕਸਿਸ ਬੈਂਕ ਦੇ ਏ. ਟੀ. ਐੱਮ. ’ਚੋਂ 40 ਹਜ਼ਾਰ ਰੁਪਏ ਕਢਵਾ ਲਏ। ਇਸ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਬਲਾਚੌਰ ਦੇ ਇਕ ਜਿਊਲਰਜ਼ ਦੀ ਦੁਕਾਨ ਤੋਂ 66 ਹਜ਼ਾਰ ਰੁਪਏ ’ਚ ਸੋਨੇ ਦੀ ਮੁੰਦਰੀ ਅਤੇ ਹੋਰ ਸੋਨੇ ਦਾ ਸਾਮਾਨ ਖ਼ਰੀਦਿਆ ਗਿਆ। ਉਕਤ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: 3 ਜ਼ਿਲ੍ਹਿਆਂ ’ਚ ਪੈਰਾ-ਮਿਲਟਰੀ ਫੋਰਸ ਦੀਆਂ 5 ਕੰਪਨੀਆਂ ਪਹੁੰਚੀਆਂ, ਲੱਗਣਗੇ ਹਾਈਟੈੱਕ ਨਾਕੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News