ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 2.85 ਲੱਖ ਰੁਪਏ ਦੀ ਠੱਗੀ
Wednesday, Jul 09, 2025 - 06:04 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2.85 ਲੱਖ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਰੋਹਿਤ ਕੁਮਾਰ ਪੁੱਤਰ ਸੰਤੋਖ ਸਿੰਘ ਵਾਸੀ ਗੜ੍ਹਸ਼ੰਕਰ ਨੇ ਦੱਸਿਆ ਕਿ ਉਸ ਦੇ ਪਿਤਾ ਬੀ. ਐੱਸ. ਐੱਫ਼. ਵਿਚ ਸੇਵਾ ਕਰਦੇ ਹਨ। ਉਸ ਨੇ ਮੈਨੂੰ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ ਅਤੇ ਵਿਦੇਸ਼ ਭੇਜਣ ਵਾਲੇ ਚੰਗੇ ਟਰੈਵਲ ਏਜੰਟ ਦੀ ਭਾਲ ਕਰ ਰਿਹਾ ਸੀ। ਉਸ ਦੇ ਇਕ ਜਾਣਕਾਰ ਨੇ ਉਸ ਨੂੰ ਨਵਾਂਸ਼ਹਿਰ ਵਿਖੇ ਪ੍ਰੋਵਾਈਡਰ ਸਟੱਡੀ ਵੀਜ਼ਾ ਨਜ਼ਦੀਕ ਖੰਡ ਮਿੱਲ ਦੇ ਮਾਲਕ ਮਨਦੀਪ ਸਿੰਘ ਵੱਲੋਂ ਵਿਦੇਸ਼ ਭੇਜਣ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਉਸ ਨੇ ਦੱਸਿਆ ਕਿ ਉਸ ਦਾ ਕ੍ਰੋਸ਼ੀਆਂ ਜਾਣ ਦਾ ਸੌਦਾ 8.50 ਲੱਖ ਵਿਚ ਤੈਆ ਹੋਇਆ, ਜਿਸ ਵਿਚ ਸ਼ਰਤ ਅਨੁਸਾਰ ਅੱਧੇ ਪੈਸੇ ਪਹਿਲਾਂ ਅਤੇ ਬਾਕੀ ਵੀਜ਼ਾ ਲੱਗਣ ਤੋਂ ਬਾਅਦ ਦੇਣੇ ਸਨ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦੇ ਖ਼ਾਤੇ ਵਿਚ 8 ਲੱਖ ਰੁਪਏ ਜਮ੍ਹਾ ਕਰਵਾਏ, ਜਿਨ੍ਹਾਂ ਵਿਚੋਂ 2.85 ਲੱਖ ਰੁਪਏ ਉਸ ਨੇ ਗਵਾਹਾਂ ਦੀ ਹਾਜ਼ਰੀ ਵਿਚ ਉਕਤ ਏਜੰਟ ਨੂੰ ਦੇ ਦਿੱਤੇ।
ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਦੱਸਿਆ ਕਿ ਉਸ ਦਾ ਰਿਫਿਊਜ਼ਲ ਲੱਗ ਗਿਆ ਹੈ, ਜਿਸ ਉਪਰੰਤ ਉਸ ਨੇ ਏਜੰਟ ਤੋਂ ਜਦੋਂ ਪੈਸੇ ਵਾਪਸ ਮੰਗੇ ਤਾਂ ਉਹ ਝੂਠੇ ਲਾਅਰੇ ਲਗਾਉਣ ਲੱਗ ਪਿਆ। ਉਸ ਨੇ ਦੱਸਿਆ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਉਕਤ ਏਜੰਟ ਮਨਦੀਪ ਸਿੰਘ ਨਾਲ ਉਸ ਦਾ 2 ਲੱਖ ਰੁਪਏ ਵਾਪਸ ਕਰਨ ਦਾ ਸਮਝੌਤਾ ਹੋਇਆ, ਜਿਸ ਤਹਿਤ ਉਸ ਨੇ ਉਸ ਨੂੰ 25-25 ਹਜ਼ਾਰ ਰੁਪਏ 2 ਵਾਰ ਵਾਪਸ ਕੀਤੇ ਪਰ ਬਾਕੀ ਪੈਸੇ ਮੋੜਨ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਅਪਣੀ ਰਾਸ਼ੀ ਵਾਪਸ ਕਰਵਾਉਣ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਪਰੋਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਦਿੱਤੀ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਮਨਦੀਪ ਸਿੰਘ ਮਾਲਕ ਸਟੱਡੀ ਵੀਜ਼ਾ ਪ੍ਰੋਵਾਈਡਰ ਨਵਾਂਸ਼ਹਿਰ ਦੇ ਖ਼ਿਲਾਫ਼ ਦੀ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ), 2023 ਦੀ ਧਾਰਾ 318 (4) ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e