Uk ਭੇਜਣ ਦਾ ਝਾਂਸਾ ਦੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, 3 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ

Wednesday, Aug 13, 2025 - 04:16 PM (IST)

Uk ਭੇਜਣ ਦਾ ਝਾਂਸਾ ਦੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, 3 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਜੋੜੇ ਨੂੰ ਵਰਕ ਪਰਮਿਟ ’ਤੇ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ 22.80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 3 ਟਰੈਵਲ ਏਜੰਟਾਂ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਭਾਮੀਆ ਕਲਾਂ ਤਹਿਸੀਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੀ ਮੀਨਾ ਕੁਮਾਰ ਪਤਨੀ ਕਮਲਦੀਪ ਸੰਧੂ ਨੇ ਦੱਸਿਆ ਕਿ ਸਾਲ 2023 ਵਿਚ ਉਹ ਨਵਾਂਸ਼ਹਿਰ ਦੇ ਹਰਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਦੇ ਸੰਪਰਕ ਵਿਚ ਆਈ, ਜਿਨ੍ਹਾਂ ਨੇ ਦੱਸਿਆ ਕਿ ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੇ ਹਨ ਅਤੇ ਕਈ ਨੌਜਵਾਨਾਂ ਅਤੇ ਕਪਲ ਨੂੰ ਵਿਦੇਸ਼ ਭੇਜ ਚੁੱਕੇ ਹਨ।
ਉਨ੍ਹਾਂ ਨੇ ਉਸ ਨੂੰ ਉਸ ਦੇ ਪਤੀ ਨਾਲ 3 ਸਾਲ ਦੇ ਵਰਕ ਪਰਮਿਟ ’ਤੇ ਯੂ. ਕੇ. ਭੇਜਣ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਦਾ ਸੁਫ਼ਨਾ ਵਿਖਾ ਕੇ ਯੂ. ਕੇ. ਭੇਜਣ ਦਾ ਸੌਦਾ 36.50 ਲੱਖ ਰੁਪਏ ਵਿੱਚ ਕੀਤਾ। ਜਿਸ ਵਿਚੋਂ ਅੱਧੀ ਰਕਮ ਪਹਿਲਾਂ ਹੀ ਅਦਾ ਕਰਨੀ ਸੀ ਅਤੇ ਬਾਕੀ ਰਕਮ ਉਡਾਣ ਦੇ ਸਮੇਂ ਅਦਾ ਕਰਨੀ ਸੀ। ਉਕਤ ਏਜੰਟਾਂ ਨੇ ਵਾਅਦਾ ਕੀਤਾ ਕਿ ਜੇਕਰ ਕਿਸੇ ਕਾਰਨ ਕਰਕੇ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜ ਸਕਿਆ ਤਾਂ ਉਨ੍ਹਾਂ ਦੀ ਪੂਰੀ ਰਕਮ ਇਕਮੁਸ਼ਤ ਵਾਪਸ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏਜੰਟਾਂ ਨੇ ਉਸ ਤੋਂ ਪਾਸਪੋਰਟ ਦੀ ਕਾਪੀ, ਪੁਲਸ ਕਲੀਅਰੈਂਸ ਸਰਟੀਫਿਕੇਟ, ਵਿਦਿਅਕ ਯੋਗਤਾ ਦੀਆਂ ਕਾਪੀਆਂ ਅਤੇ ਮੈਡੀਕਲ ਸਰਟੀਫਿਕੇਟ ਆਦਿ ਲੈ ਲਏ। ਉਨ੍ਹਾਂ ਨੇ ਉਸ ਦੇ ਨਾਮ ’ਤੇ ਇਕ ਬੈਂਕ ਖਾਤਾ ਖੋਲ੍ਹਿਆ ਅਤੇ ਬੈਂਕ ਦੀ ਚੈੱਕ ਬੁੱਕ ’ਤੇ ਦਸਤਖ਼ਤ ਕਰਵਾ ਕੇ ਆਪਣੇ ਕੋਲ ਰੱਖ ਲਏ। ਉਨ੍ਹਾਂ ਦੱਸਿਆ ਕਿ ਅੱਧੀ ਤੋਂ ਵੱਧ ਰਕਮ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਨਾ ਤਾਂ ਉਸ ਨੂੰ ਯੂ ਕੇ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।

ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਦੇਣ ’ਤੇ ਉਕਤ ਏਜੰਟਾਂ ਨੇ ਸਮਝੌਤਾ ਕਰਕੇ ਉਸ ਦੇ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਪਰ ਉਸਦਾ ਚੈੱਕ ਬੈਂਕ ਵਿਚ ਬਾਊਂਸ ਹੋ ਗਿਆ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ, ਉਨ੍ਹਾਂ ਨੇ ਆਪਣੇ ਪੈਸੇ ਵਾਪਸ ਲੈਣ ਅਤੇ ਦੋਸ਼ੀ ਏਜੰਟਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਮੁੜ ਡੈਮ ਤੋਂ ਛੱਡਿਆ ਪਾਣੀ, ਚਿਤਾਵਨੀ ਜਾਰੀ

ਉਪਰੋਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਰੈਂਕ ਦੇ ਅਫ਼ਸਰ ਵੱਲੋਂ ਕਰਨ ਉਪਰੰਤ ਦਿੱਤੀ ਨਤੀਜਾ ਰਿਪੋਰਟ ਦੇ ਆਧਾਰ ’ਤੇ ਸਿਟੀ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਟ੍ਰੈਵਲ ਏਜੰਟ ਹਰਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਕੋਆਰਡੀਨੇਟਰ ਲਾਇਲ ਵਾਈਸ ਸਟੱਡੀ, ਨਿਵਾਸੀ ਨਵਾਂਸ਼ਹਿਰ, ਨਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ, ਨਿਵਾਸੀ ਉੜਾਪੜ (ਨਵਾਂਸ਼ਹਿਰ) ਅਤੇ ਪਵਨ ਕੁਮਾਰ ਪੁੱਤਰ ਖੈਰਤੀ ਲਾਲ, ਨਿਵਾਸੀ ਖਰੜ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ ! ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News