3.30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
Saturday, Aug 16, 2025 - 06:53 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਵਿਜ਼ਟਰ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 3.30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਅਭਿਸ਼ੇਕ ਰਾਮ ਪੁੱਤਰ ਆਤਮਾ ਰਾਮ ਵਾਸੀ ਪਿੰਡ ਬਹਾਦਰਪੁਰ ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਕਿਸੇ ਜਾਣਕਾਰ ਰਾਹੀਂ ਉਸ ਨੂੰ ਟਰੈਵਲ ਏਜੰਟ ਹਰਜੋਤ ਰਾਏ ਬਾਰੇ ਜਾਣਕਾਰੀ ਮਿਲੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 19 ਤਾਰੀਖ਼ ਤੱਕ ਭਾਰੀ ਮੀਂਹ ਦਾ Alert ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਉਸ ਨਾਲ ਗੱਲਬਾਤ ਦੌਰਾਨ ਉਸ ਨੂੰ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਸੌਦਾ 14 ਲੱਖ ਰੁਪਏ ਵਿਚ ਤੈਅ ਹੋਇਆ, ਜਿਸ ਵਿਚੋਂ 4 ਲੱਖ ਰੁਪਏ ਪਹਿਲਾਂ ਦੇਣੇ ਸਨ ਅਤੇ ਬਾਕੀ 10 ਲੱਖ ਰੁਪਏ ਵੀਜ਼ਾ ਮਿਲਣ ਤੋਂ ਬਾਅਦ ਦੇਣੇ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਨੂੰ 4 ਲੱਖ ਰੁਪਏ ਦਿੱਤੇ ਪਰ ਉਸ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਰਿਹਾ ਹੈ।
ਇਹ ਵੀ ਪੜ੍ਹੋ: 'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List
ਉਸ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਉਕਤ ਏਜੰਟ ਨੇ ਉਸ ਨੂੰ 70 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਅਤੇ ਬਾਕੀ ਰਕਮ ਵਾਪਸ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਵਾਪਸ ਨਹੀਂ ਕੀਤੀ। ਉਸ ਨੇ ਦੱਸਿਆ ਕਿ ਹੁਣ ਜਦੋਂ ਉਹ ਪੈਸੇ ਵਾਪਸ ਮੰਗਦਾ ਹੈ ਤਾਂ ਉਹ ਉਸ ਨੂੰ ਧਮਕੀਆਂ ਦੇ ਰਿਹਾ ਹੈ। ਐੱਸ.ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਆਪਣੇ ਪੈਸੇ ਵਾਪਸ ਕਰਵਾਉਣ ਅਤੇ ਦੋਸ਼ੀ ਏਜੰਟ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਔੜ ਥਾਣੇ ਦੀ ਪੁਲਸ ਨੇ ਦੋਸ਼ੀ ਏਜੰਟ ਹਰਜੋਤ ਰਾਏ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਪਾਰੋਵਾਲ (ਗੜ੍ਹਸ਼ੰਕਰ) ਜ਼ਿਲ੍ਹਾ ਹੁਸ਼ਿਆਰਪੁਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਚਾਇਤ ਦੇ ਸਖ਼ਤ ਫ਼ੈਸਲੇ! ਐਨਰਜੀ ਡਰਿੰਕਸ 'ਤੇ ਬੈਨ, ਪਿੰਡ ਦੇ ਮੁੰਡਾ-ਕੁੜੀ ਨਹੀਂ ਕਰਵਾ ਸਕਣਗੇ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e