ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ

Thursday, May 07, 2026 - 02:45 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਸਟੱਡੀ ਵੀਜੇ 'ਤੇ ਕੈਨੇਡਾ ਭੇਜਣ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਏ. ਡੀ. ਜੀ. ਪੀ. ਅਤੇ ਐੱਨ. ਆਰ. ਆਈ. ਵਿੰਗ ਮੋਹਾਲੀ ਨੂੰ ਦਿੱਤੀ ਸ਼ਿਕਾਇਤ ਵਿੱਚ ਜਤਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਨੈਣਵਾਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਕਾਠਗੜ੍ਹ 'ਚ ਕਰਿਆਨੇ ਦੀ ਦੁਕਾਨ ’ਤੇ ਨੌਕਰੀ ਕਰਦਾ ਹੈ।

ਇਹ ਵੀ ਪੜ੍ਹੋ: Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ ਕਰਵਾਉਣ 'ਤੇ...

ਉਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਜਿਸ ਕਾਰਨ ਉਸ ਦੇ ਜਾਣਕਾਰ ਵਿਅਕਤੀ ਨੇ ਉਸ ਨੂੰ ਟ੍ਰੈਵਲ ਏਜੰਟ ਹੈਪੀ ਵਾਸੀ ਕਰਤਾਰਪੁਰ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਦਾ ਨੰਬਰ ਦਿੱਤਾ ਸੀ। ਉਸ ਨਾਲ ਸੰਪਰਕ ਕਰਨ 'ਤੇ ਉਕਤ ਏਜੰਟ ਨੇ ਉਸ ਨੂੰ ਥਾਣਾ ਨੂਰਪੁਰ ਬੇਦੀ ਦੇ ਪਿੰਡ ਕਾਹਨਪੁਰ ਖੂਹੀ ਵਿਖੇ ਗੱਲ ਕਰਨ ਲਈ ਬੁਲਾਇਆ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਅਤੇ ਕੈਨੇਡਾ ਭੇਜਣ ਦਾ ਸੌਦਾ 20 ਲੱਖ ਰੁਪਏ 'ਚ ਤੈਅ ਹੋਇਆ, ਜਿਸ ਤਹਿਤ 5 ਲੱਖ ਰੁਪਏ ਐਡਵਾਂਸ ਦੇਣੇ ਸਨ ਅਤੇ ਬਾਕੀ ਰਕਮ ਬਾਅਦ 'ਚ ਅਦਾ ਕੀਤੀ ਜਾਣੀ ਸੀ। 

ਉਸ ਨੇ ਦੱਸਿਆ ਕਿ ਸਮਝੌਤੇ ਅਨੁਸਾਰ ਉਸ ਨੂੰ 5 ਲੱਖ ਰੁਪਏ ਅਦਾ ਕਰ ਦਿੱਤੇ ਸਨ ਪਰ ਉਕਤ ਏਜੰਟ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਵੀ ਦਿੱਤਾ ਸੀ ਪਰ ਉਹ ਉਸ ਵਿੱਚ ਵੀ ਕਾਮਯਾਬ ਨਹੀਂ ਹੋਇਆ। ਉਸ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਉਸ ਨੇ ਇਕ ਮਹੀਨੇ ਦੇ ਅੰਦਰ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਉਸ 'ਚ ਵੀ ਅਸਫ਼ਲ ਰਿਹਾ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਹੁਣ ਉਸ ਨੇ ਉਸ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਹੈ। ਹੁਣ ਉਸ ਨੂੰ ਸੂਚਨਾ ਮਿਲੀ ਹੈ ਕਿ ਉਕਤ ਏਜੰਟ ਨੇ ਕਈ ਹੋਰ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਏਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਦੇ ਪੈਸੇ ਵਾਪਸ ਕਰਨ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ

ਐੱਨ. ਆਰ. ਆਈ. ਦਫ਼ਤਰ ਨਵਾਂਸ਼ਹਿਰ ਦੇ ਮੁੱਖ ਅਫ਼ਸਰ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ 'ਤੇ ਐੱਨ. ਆਰ. ਆਈ. ਥਾਣੇ ਦੀ ਪੁਲਸ ਨੇ ਕਥਿਤ ਦੋਸ਼ੀ ਏਜੰਟ ਰਾਜ ਕੁਮਾਰ ਉਰਫ਼ ਹੈਪੀ ਵਾਸੀ ਪਿੰਡ ਕਰਤਾਰਪੁਰ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਦੇ ਖ਼ਿਲਾਫ਼ ਧਾਰਾ 316 (2), 318 (4) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News