ਕਰੋਸ਼ੀਆ ਭੇਜਣ ਦੇ ਬਹਾਨੇ 1.50 ਲੱਖ ਰੁਪਏ ਦੀ ਮਾਰੀ ਠੱਗੀ, ਏਜੰਟ ਤੇ ਮਾਂ ਖ਼ਿਲਾਫ਼ ਮਾਮਲਾ ਦਰਜ
Monday, Jul 13, 2026 - 04:21 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਕਰੋਸ਼ੀਆ ਭੇਜਣ ਦੇ ਬਹਾਨੇ 1.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਸ ਨੇ ਏਜੰਟ ਅਤੇ ਉਸ ਦੀ ਮਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਦਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੀਰਪੁਰ ਜੱਟਾਂ, ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਨੂੰ ਉਸ ਦੇ ਇਕ ਦੋਸਤ ਨੇ ਦੱਸਿਆ ਕਿ ਏਜੰਟ ਅਨੂਪ ਰਾਣੀ ਪਤਨੀ ਸੰਤੋਖ ਸਿੰਘ ਅਤੇ ਕਰਨ ਕੁਮਾਰ ਉਰਫ਼ ਜਸਕਰਨ ਪੁੱਤਰ ਸੰਤੋਖ ਸਿੰਘ ਵਾਸੀ ਜੇਜੋ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੋਸ਼ਿਆਰਪੁਰ ਜ਼ਰੀਏ ਉਹ ਵਿਦੇਸ਼ ਕਰੋਸ਼ੀਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ
ਉਸ ਨੇ ਦੱਸਿਆ ਕਿ ਅਨੂਪ ਰਾਣੀ ਦਾ ਪੁੱਤਰ ਕਰਨ ਕੁਮਾਰ ਉਰਫ਼ ਜਸਕਰਨ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਦੇ ਪਿਤਾ ਕਰੋਸ਼ੀਆ 'ਚ ਯੂਕੀਕਡੈਮ ਕੰਪਨੀ 'ਚ ਇਕ ਮੈਨੇਜਰ ਅਤੇ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ। ਇਸ ਕੰਪਨੀ ਵਿਚ ਲੋਕਾਂ ਨੂੰ ਭਰਤੀ ਕਰਨਾ ਉਸ ਦੀ ਜ਼ਿੰਮੇਵਾਰੀ ਹੈ ਅਤੇ ਉਹ ਸਾਰੇ ਦੇਸ਼ਾਂ ਦੇ ਲੋਕਾਂ ਨੂੰ ਕੰਪਨੀ ਵਿਚ ਸੱਦਦਾ ਹੈ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਪਰੋਕਤ ਸੂਚਨਾ ਮਿਲਣ ਤੋਂ ਬਾਅਦ ਉਸ ਨੇ ਸੰਤੋਖ ਅਤੇ ਉਸ ਦੇ ਲੜਕੇ ਕਰਨ ਨਾਲ ਕਰੋਸ਼ੀਆ ਜਾਣ ਲਈ 6.50 ਲੱਖ ਰੁਪਏ ਵਿੱਚ ਸੌਦਾ ਤੈਅ ਕੀਤਾ, ਜਿਸ 'ਚੋਂ 1.50 ਲੱਖ ਰੁਪਏ ਐਡਵਾਂਸ ਦੇਣੇ ਸਨ ਅਤੇ ਬਾਕੀ ਰਕਮ ਵੀਜ਼ਾ ਲੱਗਣ ਤੋਂ ਬਾਅਦ ਅਦਾ ਕੀਤੀ ਜਾਣੀ ਸੀ। ਉਸ ਨੇ ਦੱਸਿਆ ਕਿ ਉਕਤ ਏਜੰਟਾਂ ਨੇ ਉਸ ਨੂੰ ਕਿਹਾ ਸੀ ਕਿ ਜੇਕਰ ਉਸ ਦਾ ਵੀਜ਼ਾ ਨਾ ਦਿੱਤਾ ਗਿਆ ਤਾਂ ਉਸ ਦੀ ਸਾਰੀ ਰਕਮ ਉਸ ਨੂੰ ਵਾਪਸ ਕਰ ਦਿੱਤੀ ਜਾਵੇਗੀ। ਉਸ ਨੇ ਦੱਸਿਆ ਕਿ ਹੁਣ ਅਨੂਪ ਰਾਣੀ ਦੇ ਖ਼ਾਤੇ 'ਚ ਪੈਸੇ ਜਮ੍ਹਾ ਹੋਏ ਨੂੰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਉਸ ਨੇ ਵਿਦੇਸ਼ ਭੇਜਿਆ ਹੈ ਅਤੇ ਨਾ ਹੀ ਉਹ ਪੈਸੇ ਵਾਪਸ ਕਰ ਰਹੇ ਹਨ। ਉਨ੍ਹਾਂ ਐਸਐਸਪੀ ਨੂੰ ਦਿੱਤੀ ਸ਼ਿਕਾਇਤ 'ਚ ਆਪਣੇ ਪੈਸੇ ਵਾਪਸ ਕਰਨ ਅਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ
ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਏਜੰਟ ਕਰਨ ਉਰਫ਼ ਜਸਕਰਨ ਪੁੱਤਰ ਸੰਤੋਖ ਅਤੇ ਅਨੂਪ ਰਾਣੀ ਪਤਨੀ ਸੰਤੋਖ ਸਿੰਘ ਖ਼ਿਲਾਫ਼ ਭਾਰਤੀ ਜ਼ਾਬਤਾ ਸੰਘਤਾ 2023 ਦੀ ਧਾਰਾ 318 (4) ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ! ਕਿਹਾ-ਬੰਦੇ ਦਾ ਪੁੱਤ ਬਣ ਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
