ਵਰਕ ਪਰਮਿਟ ''ਤੇ ਆਸਟ੍ਰੇਲੀਆ ਭੇਜਣ ਦੇ ਬਹਾਨੇ 6 ਲੱਖ ਰੁਪਏ ਦੀ ਕੀਤੀ ਠੱਗੀ
Wednesday, Aug 05, 2026 - 02:30 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਵਰਕ ਪਰਮਿਟ 'ਤੇ ਆਸਟ੍ਰੇਲੀਆ ਭੇਜਣ ਦੇ ਬਹਾਨੇ 6 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਹਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਰੁੜਕੀ ਖ਼ਾਸ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਉਸ ਦੇ ਇਕ ਦੋਸਤ ਨੇ ਉਸ ਨੂੰ ਦੱਸਿਆ ਕਿ ਉਹ ਇਕ ਏਜੰਟ ਰਾਹੀਂ ਵਰਕ ਪਰਮਿਟ 'ਤੇ ਆਸਟ੍ਰੇਲੀਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
ਉਸ ਨੇ ਦੱਸਿਆ ਕਿ ਏਜੰਟ ਨੇ ਉਸ ਨੂੰ ਪਹਿਲਾਂ ਮਲੇਸ਼ੀਆ ਅਤੇ ਉਥੋਂ ਆਸਟ੍ਰੇਲੀਆ ਭੇਜਣਾ ਹੁੰਦਾ ਹੈ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਪਿਤਾ ਨਾਲ ਆਸਟ੍ਰੇਲੀਆ ਜਾਣ ਬਾਰੇ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੇ ਦੋਸਤ ਦਾ ਵੀਜ਼ਾ ਮਨਜ਼ੂਰ ਹੋਣ ਤੋਂ ਬਾਅਦ ਉਹ ਏਜੰਟ ਨਾਲ ਗੱਲ ਕਰਣਗੇ। ਉਸ ਨੇ ਦੱਸਿਆ ਕਿ ਜਦੋਂ ਉਸ ਦੇ ਦੋਸਤ ਨੂੰ ਏਜੰਟ ਨੇ ਮਲੇਸ਼ੀਆ ਭੇਜਿਆ ਤਾਂ ਉਸ ਦੇ ਪਿਤਾ ਨੇ ਲੰਗੜੋਆ ਸਥਿਤ ਉਸਦੀ ਦੁਕਾਨ ''ਤੇ ਟਰੈਵਲ ਏਜੰਟ ਹਰਪ੍ਰੀਤ ਸਿੰਘ ਉਰਫ ਹੈਰੀ ਨਾਲ ਗੱਲ ਕੀਤੀ। ਉਸ ਨੇ ਦੱਸਿਆ ਕਿ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਸੌਦਾ 14 ਲੱਖ ਰੁਪਏ 'ਚ ਤੈਅ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਕਤ ਏਜੰਟ ਨੂੰ ਵੱਖ-ਵੱਖ ਤਾਰੀਖ਼ਾਂ 'ਤੇ 6 ਲੱਖ ਰੁਪਏ ਦਿੱਤੇ ਸਨ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਮਲੇਸ਼ੀਆ ਭੇਜ ਦਿੱਤਾ, ਜਿੱਥੇ ਉਸ ਦਾ ਦੋਸਤ ਵੀ ਉਸ ਨੂੰ ਮਿਲਿਆ। ਉਸ ਨੇ ਦੱਸਿਆ ਕਿ ਏਜੰਟ ਨੇ ਉਸ ਨੂੰ ਮਲੇਸ਼ੀਆ ਤੋਂ ਆਸਟ੍ਰੇਲੀਆ ਭੇਜਣ ਦਾ ਭਰੋਸਾ ਦਿੱਤਾ ਸੀ। ਪਰ ਮਲੇਸ਼ੀਆ ਵਿਚ ਉਸ ਦੇ 2 ਮਹੀਨੇ ਦੇ ਵੀਜ਼ੇ ਦੀ ਮਿਆਦ ਪੁੱਗ ਗਈ ਪਰ ਏਜੰਟ ਨੇ ਉਸ ਨੂੰ ਆਸਟ੍ਰੇਲੀਆ ਨਹੀਂ ਭੇਜਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
ਉਸ ਨੇ ਦੱਸਿਆ ਕਿ ਮਲੇਸ਼ੀਆ ਦੇ ਦੋ ਮਹੀਨੇ ਦੇ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਉਸ ਨੂੰ ਭਾਰਤ ਪਰਤਣਾ ਪਿਆ। ਉਸ ਨੇ ਦੱਸਿਆ ਕਿ ਉਸ ਦਾ ਪਿਤਾ ਵਾਰ-ਵਾਰ ਏਜੰਟ ਦੇ ਘਰ ਆਇਆ ਅਤੇ ਉਸ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਪਰ ਏਜੰਟ ਨੇ ਉਸ ਨੂੰ ਸਿਰਫ਼ ਝੂਠਾ ਭਰੋਸਾ ਦਿੱਤਾ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਆਪਣੇ ਪੈਸੇ ਵਾਪਸ ਕਰਨ ਅਤੇ ਮੁਲਜ਼ਮ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਡੀ. ਐੱਸ. ਪੀ ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ 'ਤੇ ਪੁਲਸ ਥਾਣਾ ਸਦਰ ਨਵਾਂਸ਼ਹਿਰ ਨੇ ਦੋਸ਼ੀ ਏਜੰਟ ਹਰਪ੍ਰੀਤ ਸਿੰਘ ਉਰਫ਼ ਹੈਰੀ ਵਾਸੀ ਦਿੱਲੀ ਹਾਲ ਵਾਸੀ ਨਵਾਂਸ਼ਹਿਰ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
