ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 41 ਲੱਖ ਰੁਪਏ ਠੱਗੇ
Monday, Sep 07, 2026 - 02:27 PM (IST)
ਫਗਵਾੜਾ (ਜਲੋਟਾ)-ਥਾਣਾ ਰਾਵਲਪਿੰਡੀ ਫਗਵਾੜਾ ਦੀ ਪੁਲਸ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੀਬ 41 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ। ਸ਼ਿਕਾਇਤ ਕਰਤਾ ਜਸਵੀਰ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਰਾਣੀਪੁਰ ਰਾਜਪੂਤਾਂ, ਤਹਿਸੀਲ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੇ ਦੋਸ਼ ਲਾਇਆ ਹੈ ਕਿ ਸਤਪਾਲ ਕੌਲ ਨਿਵਾਸੀ ਮਕਾਨ ਨੰਬਰ 89, ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ, ਅਸ਼ੋਕ ਕੁਮਾਰ ਨਿਵਾਸੀ ਮਕਾਨ ਨੰਬਰ 1919, ਮਿੱਠਾਪੁਰ, ਜਲੰਧਰ ਅਤੇ ਰਾਜੇਸ਼ ਕੁਮਾਰ ਨਿਵਾਸੀ 101, ਨਿਊ ਗੁਰੂ ਤੇਗ ਬਹਾਦਰ ਨਗਰ, ਜਲੰਧਰ ਨੇ ਉਸ ਦੇ ਪਰਿਵਾਰਕ ਮੈਂਬਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਰਕਮ ਹਾਸਲ ਕੀਤੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
