ਇੰਗਲੈਂਡ ਭੇਜਣ ਦੇ ਨਾਂ ''ਤੇ ਮਾਰੀ 15 ਲੱਖ ਦੀ ਠੱਗੀ, ਪਤੀ-ਪਤਨੀ ਖਿਲਾਫ ਕੇਸ ਦਰਜ

Saturday, Apr 23, 2022 - 06:23 PM (IST)

ਇੰਗਲੈਂਡ ਭੇਜਣ ਦੇ ਨਾਂ ''ਤੇ ਮਾਰੀ 15 ਲੱਖ ਦੀ ਠੱਗੀ, ਪਤੀ-ਪਤਨੀ ਖਿਲਾਫ ਕੇਸ ਦਰਜ

ਸੁਲਤਾਨਪੁਰ ਲੋਧੀ (ਸੋਢੀ)- ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਰਾਜਿੰਦਰ ਸਿੰਘ ਇੰਸਪੈਕਟਰ ਨੇ ਐੱਸ. ਐੱਸ. ਪੀ. ਕਪੂਰਥਲਾ ਤੋਂ ਮਿਲੇ ਹੁਕਮਾਂ ਮੁਤਾਬਕ ਵਿਦੇਸ਼ ਇੰਗਲੈਂਡ ਭੇਜਣ ਦੇ ਨਾਮ 'ਤੇ 15 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਪਤੀ-ਪਤਨੀ ਹਰਪ੍ਰੀਤ ਸਿੰਘ ਉਰਫ਼ ਸੋਨੂੰ ਵਾਲੀਆ ਪੁੱਤਰ ਧਰਮ ਸਿੰਘ ਅਤੇ ਰਣਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਬਟਾਲਾ ਵਿਰੁੱਧ ਧਾਰਾ 420, 406 ਅਤੇ 10 ਇੰਮੀਗਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ ਅਤੇ ਪਤੀ-ਪਤਨੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: 7 ਸਾਲਾ ਬੱਚੇ ਦੀ ਮਾਂ ਨੂੰ 19 ਸਾਲਾ ਮੁੰਡੇ ਨਾਲ ਹੋਇਆ ਪਿਆਰ, ਦੋਹਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਸਬੰਧੀ ਸ਼ਿਕਾਇਤ ਕਰਤਾ ਸਰਵਣ ਸਿੰਘ ਪੁੱਤਰ ਧਰਮ ਸਿੰਘ ਨਿਵਾਸੀ ਪਿੰਡ ਦਰੀਏਵਾਲ ਨੇ ਦਿੱਤੀ ਸ਼ਿਕਾਇਤ ''ਚ ਦੋਸ਼ ਲਗਾਇਆ ਹੈ ਕਿ ਮੇਰੇ ਲੜਕੇ ਸ਼ਮਸ਼ੇਰ ਸਿੰਘ ਨੂੰ ਹਰਪ੍ਰੀਤ ਸਿੰਘ ਸੋਨੂ ਵਾਲੀਆ ਨੇ ਵਿਦੇਸ਼ ਇੰਗਲੈਂਡ ਭੇਜਣ ਦੇ ਨਾਮ 'ਤੇ 15 ਲੱਖ ਰੁਪਏ ਲਏ ਸਨ ਅਤੇ ਉਕਤ ਦੋਹਾਂ ਨੇ ਨਾ ਪੈਸੇ ਵਾਪਸ ਕੀਤੇ ਅਤੇ ਨਾ ਹੀ ਵਿਦੇਸ਼ ਇੰਗਲੈਂਡ ਭੇਜਿਆ। ਪੁਲਸ ਵੱਲੋਂ ਐੱਸ. ਐੱਚ. ਓ. ਰਾਜਿੰਦਰ ਸਿੰਘ ਦੀ ਅਗਵਾਈ ''ਚ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ਼ਰਮਨਾਕ: ਨੂਰਪੁਰ ਬੇਦੀ ਵਿਖੇ ਨਾਬਾਲਗ ਕੁਆਰੀ ਕੁੜੀ ਨੇ ਦਿੱਤਾ ਬੱਚੀ ਨੂੰ ਜਨਮ, ਜਾਂਚ 'ਚ ਜੁਟੀ ਪੁਲਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News