ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 12 ਲੱਖ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ
Saturday, Jun 18, 2022 - 01:18 PM (IST)
ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਆਪਣੀ ਗਲਤ ਪਛਾਣ ਦੱਸ ਕੇ ਜੰਡੋਰ ਵਾਸੀ ਵਿਅਕਤੀ ਕੋਲੋਂ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦਸੂਹਾ ਪੁਲਸ ਨੇ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਰਣਜੀਤ ਸਿੰਘ ਪੁੱਤਰ ਸੁੱਚਾ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਖਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਗਤ ਨਗਰ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਕੰਪਨੀ ਬਾਗ ਚੌਂਕ ਨੇੜੇ ਮਸ਼ਹੂਰ ਮਠਿਆਈਆਂ ਦੀ ਦੁਕਾਨ ’ਤੇ GST ਦੇ ਮੋਬਾਇਲ ਵਿੰਗ ਵੱਲੋਂ ਛਾਪੇਮਾਰੀ
ਆਪਣੇ ਬਿਆਨ ਵਿਚ ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਜਾਅਲੀ ਅਧਾਰ ਕਾਰਡ ਪੇਸ਼ ਕਰਕੇ ਆਪਣੀ ਗਲਤ ਪਛਾਣ ਦੱਸ ਕੇ ਉਸ ਦੇ ਬੇਟੇ ਪ੍ਰਭਜੋਤ ਸਿੰਘ ਅਤੇ ਭਾਣਜੇ ਮਨਜੋਤ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇਕੇ ਉਸ ਕੋਲੋਂ 12 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਮਿਲਣ 'ਤੇ ਐੱਸ. ਆਈ. ਜਗਜੀਤ ਸਿੰਘ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗੈਂਗਸਟਰ ਕਲਚਰ ਪੁਰਾਣੀਆਂ ਸਰਕਾਰਾਂ ਦੀ ਦੇਣ, ਖ਼ਤਮ ਅਸੀਂ ਕਰਾਂਗੇ: ਭਗਵੰਤ ਮਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ