ਅਮਰੀਕਾ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਦੀ ਠੱਗੀ, ਜੋੜੇ ਖ਼ਿਲਾਫ਼ ਮਾਮਲਾ ਦਰਜ

07/23/2022 2:39:47 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਪਿੰਡ ਬੈਂਸ ਅਵਾਨ ਵਾਸੀ ਵਿਅਕਤੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠਗੀ ਕਰਨ ਦੇ ਦੋਸ਼ ਵਿਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਸੁਰਜੀਤ ਸਿੰਘ ਪੁੱਤਰ ਸ਼ਾਮ ਲਾਲ ਦੇ ਬਿਆਨ ਦੇ ਆਧਾਰ ਉਤੇ ਰਾਜਨ ਪੁੱਤਰ ਪਰਮਜੀਤ ਸਿੰਘ ਵਾਸੀ ਮੋਜੋਵਾਲ ਰੂਪਨਗਰ ਅਤੇ ਉਸ ਦੀ ਪਤਨੀ ਰਾਣੀ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਤੋਂ ਲਾਪਤਾ ਔਰਤ ਦੀ ਲਾਸ਼ ਲਸਾੜਾ ਦੇ ਖੂਹ ’ਚੋਂ ਹੋਈ ਬਰਾਮਦ, ਮਿਲੇ ਫੋਨ ਤੋਂ ਖੁੱਲ੍ਹਣਗੇ ਕਈ ਰਾਜ਼

ਆਪਣੇ ਬਿਆਨ ਵਿਚ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੇ ਉਸ ਨੂੰ ਨਾ ਤਾਂ ਅਮਰੀਕਾ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਡੀ. ਐੱਸ. ਪੀ. ਗੋਪਾਲ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਤਾਰਾ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਪੰਜਾਬ ਪੁਲਸ ਹੈੱਡ ਕਾਂਸਟੇਬਲ ’ਚ ਭਰਤੀ ਲਈ ਲਿਖ਼ਤੀ ਪ੍ਰੀਖਿਆ ਦੇਣ ਵਾਲੇ ਬਿਨੈਕਾਰਾਂ ਨੂੰ ਵੱਡਾ ਝਟਕਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News