ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਠੱਗੀ ਕਰਨ ਵਾਲਾ ਮੁਲਜ਼ਮ ਆਇਆ ਪੁਲਸ ਅੜਿੱਕੇ

02/29/2024 11:00:47 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ )-ਟਾਂਡਾ ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ | ਥਾਣਾ ਮੁਖੀ ਟਾਂਡਾ ਰਮਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਚੌਂਕੀ ਇੰਚਾਰਜ ਬਸਤੀ ਬੋਹੜਾ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਰਨੈਲ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਡੂਮਾਨਾ ਦੇ ਰੂਪ ਵਿਚ ਹੋਈ ਹੈ |

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਤਿਆਗੇ ਪ੍ਰਾਣ

ਥਾਣਾ ਮੁਖੀ ਨੇ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ 3 ਦਸੰਬਰ 2022 ਨੂੰ ਥਾਣਾ ਟਾਂਡਾ ਵਿਚ ਧੋਖਾਦੇਹੀ ਦਾ ਮਾਮਲਾ ਦਰਜ ਹੋਇਆ ਸੀ | ਪੁਲਸ ਨੇ ਇਹ ਮਾਮਲਾ ਪਿੰਡ ਮਿਆਣੀ ਵਾਸੀ ਪੰਕਜ ਪੁੱਤਰ ਰਾਜ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਸੀ| ਆਪਣੇ ਬਿਆਨ ਵਿਚ ਪੰਕਜ ਨੇ ਦੋਸ਼ ਲਾਇਆ ਸੀ ਕਿ ਇਸ ਮੁਲਜ਼ਮ ਨੇ ਉਸ ਦੇ ਭਰਾ ਜਸਕਰਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਪੇਸ਼ਗੀ ਵਜੋਂ ਲੈ ਕੇ ਉਸ ਦੀ ਫਲਾਈਟ ਇਥੋਪੀਆ ਦੀ ਕਰਵਾ ਦਿੱਤੀ, ਜਿੱਥੋਂ ਉਨ੍ਹਾਂ ਖੱਜਲ-ਖੁਆਰ ਹੋਣ ਤੋਂ ਬਾਅਦ ਆਪਣਾ ਖ਼ਰਚ ਕਰਕੇ ਉਸ ਨੂੰ ਵਾਪਸ ਘਰ ਲਿਆਂਦਾ ਅਤੇ ਜਦੋ ਉਨ੍ਹਾਂ ਨੇ ਉਕਤ ਏਜੰਟ ਕੋਲੋਂ ਆਪਣੀ ਰਕਮ ਮੰਗੀ ਤਾਂ ਉਹ ਮੁਨਕਰ ਹੋ ਗਿਆ| ਪੁਲਸ ਨੇ ਹੁਣ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|

ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News