ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਠੱਗਣ ਵਾਲੇ ਜੋੜੇ ਖ਼ਿਲਾਫ਼ ਮਾਮਲਾ ਦਰਜ

Monday, Apr 08, 2024 - 11:37 AM (IST)

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਠੱਗਣ ਵਾਲੇ ਜੋੜੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ  (ਵਰਿੰਦਰ ਪੰਡਿਤ, ਮੋਮੀ)-ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮੋਹਾ ਵਾਸੀ ਵਿਅਕਤੀ ਨਾਲ 13 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਟਾਂਡਾ ਦੇ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਧੋਖਾਦੇਹੀ ਦਾ ਸ਼ਿਕਾਰ ਹੋਏ ਜੋਧਵੀਰ ਸਿੰਘ ਪੁੱਤਰ ਨਛੱਤਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਨਿਤਿਨ ਮਹੇ ਪੁੱਤਰ ਸ਼ਿਵ ਲਾਲ ਵਾਸੀ ਕਪੂਰ (ਆਦਮਪੁਰ) ਜਲੰਧਰ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਖ਼ਿਲਾਫ਼ ਦਰਜ ਕੀਤਾ ਹੈ।

ਆਪਣੇ ਬਿਆਨ ਵਿਚ ਜੋਧਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਅਮਰੀਕਾ ਜਾਣ ਲਈ ਝਾਂਸੇ ਵਿਚ ਆ ਕੇ ਰਕਮ ਦਿੱਤੀ ਸੀ। ਪਰ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਬਲਬੀਰ ਸਿੰਘ ਹੁਣ ਅਗਲੇਰੀ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News