ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 8 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ

Wednesday, Apr 17, 2024 - 02:53 PM (IST)

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 8 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਹੁਸ਼ਿਆਰਪੁਰ ਨਾਲ ਸੰਬੰਧਤ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਐੱਸ. ਐੱਸ. ਪੀ. ਹੁਸ਼ਿਆਰਪੁਰ ਸਰੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਉਪਰੰਤ ਕੀਤੀ ਗਈ ਜਾਂਚ ਪੜਤਾਲ ਉਪਰੰਤ ਕੀਤਾ ਹੈ।  ਪੁਲਸ ਨੇ ਇਹ ਮਾਮਲਾ ਧੋਖਾਧੜੀ ਦਾ ਸ਼ਿਕਾਰ ਹੋਏ ਕਮਲਜੀਤ ਕੌਰ ਸੈਣੀ ਪਤਨੀ ਬਲਰਾਜ ਸਿੰਘ ਪਾਵਲਾ ਨਿਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਜਿਸ ਥਾਂ 'ਤੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਉਸੇ ਥਾਂ 'ਤੇ ਪਤਨੀ ਨੇ ਗਲ਼ ਲਾਈ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨ ਵਿੱਚ ਕਮਲਜੀਤ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਹਰਗੋਬਿੰਦ ਸਿੰਘ ਪਾਵਲਾ ਨੂੰ ਅਮਰੀਕਾ ਭੇਜਣ ਵਾਸਤੇ ਉਕਤ ਟਰੈਵਲ ਏਜੰਟ ਨੂੰ 17 ਲੱਖ ਰੁਪਏ ਦਿੱਤੇ ਸਨ ਪਰ ਟਰੈਵਲ ਏਜੰਟ ਨੇ ਉਨ੍ਹਾਂ ਦੇ ਪੁੱਤਰ ਨੂੰ ਅਮਰੀਕਾ ਭੇਜਣ ਦੀ ਬਜਾਏ ਦੁਬਈ ਵਿੱਚ ਹੀ ਰੱਖਿਆ। ਜਦੋਂ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਚੈੱਕ ਦਿੱਤੇ ਜੋ ਬਾਅਦ ਵਿੱਚ ਬਾਊਂਸ ਹੋ ਗਏ। ਉਨ੍ਹਾਂ ਨੇ ਹੋਰ ਦੱਸਿਆ ਕਿ ਦਿੱਤੀ ਹੋਈ ਰਕਮ ਵਿਚੋਂ ਉਕਤ ਟਰੈਵਲ ਏਜੰਟ ਨੇ ਉਨ੍ਹਾਂ ਦੇ 8 ਲੱਖ ਰੁਪਏ ਵਾਪਸ ਨਹੀਂ ਕੀਤੇ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਪਾਠ ਦੇ ਪਾਏ ਗਏ ਭੋਗ, ਭਗਤਾਂ 'ਚ ਭਾਰੀ ਉਤਸ਼ਾਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News