ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ
Thursday, May 02, 2024 - 05:04 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਦੇ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 4 ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪਹਿਲਾ ਮਾਮਲਾ ਸੰਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਖੁੱਡਾ ਦੇ ਬਿਆਨ ਦੇ ਆਧਾਰ ’ਤੇ ਬਲਜਿੰਦਰ ਕੌਰ ਉਰਫ਼ ਬਿੰਦੂ ਪਤਨੀ ਨੀਰਜ ਕੁਮਾਰ ਵਾਸੀ ਸੁਜਾਨਪੁਰ, ਸੁਰਿੰਦਰ ਕੌਰ ਪਤਨੀ ਸੰਦੀਪ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਹਰਿਆਣਾ ਅਤੇ ਦੇਸ ਰਾਜ ਪੁੱਤਰ ਜੋਗਿੰਦਰ ਵਾਸੀ ਕੋਟਲੀ ਬਾਵਾ ਦਾਸ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸੰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਸਾਈਪ੍ਰਸ ਭੇਜਣ ਦਾ ਝਾਂਸਾ ਦੇ ਕੇ 4 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਸੇ ਤਰ੍ਹਾਂ ਦੂਜਾ ਮਾਮਲਾ ਹਰਕਮਲਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸ਼ਾਲਾਪੁਰ ਦੇ ਬਿਆਨ ਦੇ ਆਧਾਰ ’ਤੇ ਧਰਮਿੰਦਰ ਕੁਮਾਰ ਬੋਬੀ ਪੁੱਤਰ ਵੈਸ਼ਨੋ ਦਾਸ ਵਾਸੀ ਅਹੀਆਪੁਰ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਦਾਣਾ ਮੰਡੀ ਟਾਂਡਾ ਨੇੜੇ ਡੈਂਟਲ ਕਲੀਨਿਕ ਚਲਾਉਂਦਾ ਹੈ। ਉਸ ਨੂੰ ਉਕਤ ਮੁਲਜ਼ਮ ਨੇ ਕੈਨੇਡਾ ਵਿਚ ਇਕ ਕਲੀਨਿਕ ਵਿਚ ਦੰਦਾਂ ਦੇ ਡਾਕਟਰ ਅਤੇ ਹੈਲਪਰ ਦੀ ਲੋੜ ਦੱਸ ਕੇ ਝਾਂਸੇ ਵਿਚ ਲਿਆ , ਜਿਸ ਤੋਂ ਬਾਅਦ ਉਹ ਅਤੇ ਉਸ ਦਾ ਦੋਸਤ ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੋਟਲੀ ਇਸ ਮੁਲਜ਼ਮ ਕੋਲੋਂ ਠੱਗੀ ਦਾ ਸ਼ਿਕਾਰ ਹੋਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ
ਉਸ ਨੇ ਦੱਸਿਆ ਕਿ ਕੈਨੇਡਾ ਕਲੀਨਿਕ ਲਈ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 8 ਲੱਖ 65 ਹਜ਼ਾਰ ਰੁਪਏ ਅਤੇ ਉਸ ਦੇ ਦੋਸਤ ਅਮਨਦੀਪ ਕੋਲੋਂ 24 ਲੱਖ 71 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਇਹ ਦੋ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਨਹੀਂ ਵੇਖੀ ਹੋਵੇਗੀ ਇਹੋ ਜਿਹੀ ਜੁਗਾੜੂ ਰੇਹੜੀ, ਵਾਇਰਲ ਤਸਵੀਰਾਂ ਨੇ ਉਡਾਏ ਸਭ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8