ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਠੱਗੀ , ਮਾਂ-ਪੁੱਤਰ ਖ਼ਿਲਾਫ਼ ਮਾਮਲਾ ਦਰਜ
Thursday, Sep 11, 2025 - 06:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਮਿਰਜ਼ਾਪੁਰ ਵਾਸੀ ਵਿਅਕਤੀ ਨਾਲ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਮਾਂ-ਪੁੱਤਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਨਵਜੋਤ ਸਿੰਘ ਪੁੱਤਰ ਗੁਰਪਾਲ ਸਿੰਘ ਦੇ ਬਿਆਨ ਦੇ ਆਧਾਰ ’ਤੇ ਪ੍ਰਿਤਪਾਲ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਉਸ ਦੀ ਮਾਤਾ ਸੁਖਜੀਤ ਕੌਰ ਵਾਸੀ ਮੇਘੋਵਾਲ ਗੰਜਿਆਂ ਦੇ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਨਵਜੋਤ ਸਿੰਘ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਰਬਜੀਤ ਸਿੰਘ ਮਾਮਲੇ ’ਤੇ ਅਗਲੇਰੀ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e