ਅਮਰੀਕਾ ਦੇ ਸੁਫ਼ਨੇ ਵਿਖਾ ਕੇ ਠੱਗੇ 13 ਲੱਖ 20 ਹਜ਼ਾਰ ਰੁਪਏ, ਮਾਮਲਾ ਦਰਜ
Saturday, Oct 18, 2025 - 03:05 PM (IST)

ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪਿੰਡ ਬਹਾਦਰਪੁਰ ਵਾਸੀ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 13 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੂਰਨ ਸਿੰਘ ਪੁੱਤਰ ਬਲਵੰਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਵਿਕਰਮ ਸਿੰਘ ਵਿੱਕੀ ਪੁੱਤਰ ਗੁਰਮੇਲ ਸਿੰਘ ਵਾਸੀ ਕੱਦੂਵਾਲ (ਕਰਤਾਰਪੁਰ) ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼
ਆਪਣੇ ਬਿਆਨ ਵਿਚ ਪੂਰਨ ਸਿੰਘ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਉਸ ਦੇ ਪੁੱਤਰ ਜਤਿੰਦਰ ਸਿੰਘ ਨੂੰ ਅਮਰੀਕਾ ਭੇਜਣ ਲਈ ਰਕਮ ਲਈ ਪਰ ਉਸ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਉਸਦੀ ਰਕਮ ਵਾਪਸ ਕੀਤੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8