ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ ਦੀ ਮਾਰੀ ਠੱਗੀ
Friday, Mar 06, 2026 - 02:17 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਪਿੰਡ ਕਲੋਏ ਵਾਸੀ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਸੁਖਵਿੰਦਰ ਸਿੰਘ ਪੁੱਤਰ ਨੰਦ ਸਰੂਪ ਦੇ ਬਿਆਨ ਦੇ ਆਧਾਰ ’ਤੇ ਅਜੇ ਹੁੰਦਲ ਵਾਸੀ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ’ਚ ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਸ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਲਈ 3 ਲੱਖ 40 ਹਜ਼ਾਰ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ ਬਾਜਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
