ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ

Sunday, Jul 26, 2026 - 12:14 PM (IST)

ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ

ਟਾਂਡਾ ਉੜਮੜ (ਵਰਿੰਦਰ ਪੰਡਿਤ, ਜਸਵਿੰਦਰ)- ਪਿੰਡ ਡੁਮਾਣਾ ਵਾਸੀ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ । ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਔਰਤ ਪਰਮਜੀਤ ਕੌਰ ਪਤਨੀ ਜਸਵੰਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਬਲਵਿੰਦਰ ਸਿੰਘ ਮੱਟੂ ਪੁੱਤਰ ਸੋਹਣ ਸਿੰਘ ਵਾਸੀ ਭੁਲੱਥ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

ਆਪਣੇ ਬਿਆਨ ਵਿਚ ਪਰਮਜੀਤ ਕੌਰ ਨੇ ਦੋਸ਼ ਲਾਇਆ ਕਿ ਇਸ ਵਿਅਕਤੀ ਨੇ ਉਸ ਦੇ ਪੁੱਤਰ ਹਰਮਨ ਪ੍ਰੀਤ ਸਿੰਘ ਨੂੰ ਅਮਰੀਕਾ ਭੇਜਣ ਲਈ 40 ਲੱਖ ਰੁਪਏ ਲਏ ਪਰ ਉਸ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਖੱਜਲ-ਖੁਆਰ ਕੀਤਾ ਹੈ। ਜਦੋਂ ਉਨ੍ਹਾਂ ਨੇ ਆਪਣੀ ਰਕਮ ਵਾਪਸ ਮੰਗੀ ਤਾਂ ਉਸ ਨੇ ਇਨਕਾਰ ਕਰ ਦਿੱਤਾ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਾਜਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News