ਵਿਦੇਸ਼ ਭੇਜਣ ਦੇ ਨਾਂ ''ਤੇ ਮਾਰੀ ਲੱਖਾਂ ਦੀ ਠੱਗੀ

10/05/2020 2:57:49 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਵਰਕ ਪਰਮਿਟ 'ਤੇ ਦੁਬਈ ਭੇਜਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਠੱਗੀ ਕਰਨ ਵਾਲੇ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਦਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਕਰਨੈਲ ਸਿੰਘ ਪੁੱਤਰ ਚਰਨ ਦਾਸ ਵਾਸੀ ਪਿੰਡ ਗੋਗੇ ਥਾਣਾ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਵਰਕ ਪਰਮਿਟ 'ਤੇ ਦੁਬਈ ਭੇਜਣ ਦਾ ਸੌਦਾ 1.25 ਲੱਖ ਰੁਪਏ 'ਚ ਟਰੈਵਲ ਏਜੰਟ ਗੌਰਵ ਕੁਮਾਰ ਪੁੱਤਰ ਮਦਨ ਲਾਲ ਵਾਸੀ ਨਵਾਂਸ਼ਹਿਰ ਦੇ ਨਾਲ ਤੈਅ ਕੀਤਾ ਸੀ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਪੈਸੇ ਲੈਣ ਦੇ ਉਪਰੰਤ ਵੀ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਹ ਉਸਦੇ ਪੈਸੇ ਵਾਪਸ ਕਰ ਰਿਹਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਲੁਟੇਰਿਆਂ ਵੱਲੋਂ ਬੈਂਕ 'ਚ ਵੱਡੀ ਲੁੱਟ, 5 ਲਾਕਰ ਲੈ ਕੇ ਹੋਏ ਫਰਾਰ

ਉਸ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਦੇ ਕੋਲ ਸ਼ਿਕਾਇਤ ਦੇਣ ਦੇ ਉਪਰੰਤ ਉਕਤ ਏਜੰਟ ਨੇ ਪੁਲਸ ਦੀ ਹਾਜ਼ਰੀ 'ਚ ਸਮਝੌਤਾ ਕਰਕੇ 20 ਹਜ਼ਾਰ ਰੁਪਏ ਨਕਦ ਅਤੇ 15 ਹਜ਼ਾਰ ਰੁਪਏ ਦੀ ਕਿਸ਼ਤ ਦੇ ਦਿੱਤੀ ਸੀ । ਉਪਰੰਤ ਉਸਨੇ ਬਾਕੀ ਕਿਸ਼ਤ ਦੇਣੀਆਂ ਬੰਦ ਕਰ ਦਿੱਤੀਆਂ। ਉਸਨੇ ਦੱਸਿਆ ਕਿ ਕਈ ਵਾਰ ਫੋਨ 'ਤੇ ਸਪੰਰਕ ਕਰਨ ਦੇ ਬਾਅਦ ਵੀ ਉਕਤ ਏਜੰਟ ਬਾਕੀ ਰਾਸ਼ੀ ਨਹੀਂ ਦੇ ਰਿਹਾ ਹੈ।

ਇਹ ਵੀ ਪੜ੍ਹੋ: ਰਾਹੁਲ ਦੀ ਰੈਲੀ ਤੋਂ ਬੋਲੇ ਸਿੰਗਲਾ, ਮੋਦੀ ਨੂੰ ਨਹੀਂ ਸੌਣ ਦੇਵਾਂਗੇ ਚੈਨ ਦੀ ਨੀਂਦ

ਐੱਸ. ਐੱਸ. ਪੀ ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਆਪਣੇ ਪੈਸੇ ਵਾਪਸ ਕਰਵਾਉਣ ਅਤੇ ਏਜੰਟ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਵਿੰਗ ਦੇ ਇੰਚਾਰਜ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ 'ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਟਰੈਵਲ ਏਜੰਟ ਗੌਰਵ ਕੁਮਾਰ ਖਿਲਾਫ਼ ਧਾਰਾ 406,420 ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ​​​​​​​ਜਲੰਧਰ 'ਚ ਵੱਡੀ ਵਾਰਦਾਤ, ਕਲਯੁਗੀ ਪੁੱਤਰ ਨੇ ਪਿਓ ਦੇ ਢਿੱਡ 'ਚ ਚਾਕੂ ਮਾਰ ਕੀਤਾ ਕਤਲ

shivani attri

This news is Content Editor shivani attri