2 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ

10/14/2020 6:02:36 PM

ਨਵਾਂਸ਼ਹਿਰ (ਤ੍ਰਿਪਾਠੀ)— ਰਿਟਾ. ਫ਼ੌਜੀ ਦੀ ਨੂੰਹ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਦਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ .ਨੂੰ ਕੀਤੀ ਸ਼ਿਕਾਇਤ 'ਚ ਬਲਵੀਰ ਰਾਮ ਪੁੱਤਰ ਪ੍ਰਕਾਸ਼ ਰਾਮ ਨੇ ਦੱਸਿਆ ਕਿ ਉਹ ਭਾਰਤੀ ਫੌਜ ਦਾ ਰਿਟਾ. ਮੁਲਾਜ਼ਮ ਹੈ।

ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਉਸ ਨੇ ਆਪਣੀ ਨੂੰਹ ਨੂੰ ਕੈਨੇਡਾ ਭੇਜਣ ਦਾ ਸੌਦਾ ਟ੍ਰੈਵਲ ਏਜੰਟ ਲਖਵੀਰ ਸਿੰਘ ਪੁੱਤਰ ਹਰਭਰਜ ਸਿੰਘ ਵਾਸੀ ਚੱਕਗੁਰੂ ਥਾਣਾ ਬਹਿਰਾਮ ਦੇ ਨਾਲ ਕਰਕੇ ਉਸ ਨੂੰ 2 ਲੱਖ ਰੁਪਏ ਦੀ ਰਾਸ਼ੀ ਦਿੱਤੀ ਸੀ ਪਰ ਉਕਤ ਏਜੰਟ ਨੇ ਨਾ ਤਾਂ ਉਸ ਦੀ ਨੂੰਹ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਪੈਸੇ ਵਾਪਸ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏਜੰਟ ਹੁਣ ਉਸ ਦਾ ਫੋਨ ਵੀ ਪਿੱਕ ਕਰ ਰਿਹਾ।
ਇਹ ਵੀ ਪੜ੍ਹੋ: ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਐੱਸ. ਐੱਸ. ਪੀ. ਦੀ ਨੂੰ ਦਿੱਤੀ ਸ਼ਿਕਾਇਤ 'ਚ ਉਸਨੇ ਆਪਣੀ ਰਾਸ਼ੀ ਵਾਪਸ ਕਰਵਾਉਣ 'ਤੇ ਦੋਸ਼ੀ ਏਜੰਟ ਦੇ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਉਪਰੋਕਤ ਸ਼ਿਕਾਇਤ ਦੀ ਜਾਂਚ ਆਰਥਿਕ ਵਿੰਗ ਦੇ ਇੰਚਾਰਜ ਐੱਸ. ਆਈ. ਰਾਧੇ ਕ੍ਰਿਸ਼ਨ ਵੱਲੋਂ ਕੀਤੇ ਜਾਣ 'ਤੇ ਦਿੱਤੀ ਗਈ ਸਿੱਟਾ ਰਿਪੋਰਟ ਦੇ ਆਧਾਰ ਦੇ 'ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਏਜੰਟ ਲਖਵੀਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ

shivani attri

This news is Content Editor shivani attri