ਵਿਦੇਸ਼ ਭੇਜਣ ਦੇ ਨਾਮ ''ਤੇ ਠੱਗੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

11/13/2020 11:26:52 AM

ਨਵਾਂਸ਼ਹਿਰ (ਤ੍ਰਿਪਾਠੀ)— ਵਰਕ ਪਰਮਿਟ 'ਤੇ ਦੋਹਾ ਕਤਰ ਭੇਜਣ ਦੇ ਨਾਮ 'ਤੇ 1.90 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ੀ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ.ਨੂੰ ਦਿੱਤੀ ਸ਼ਿਕਾਇਤ 'ਚ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਹੈ। ਜਿਸ ਸਬੰਧੀ ਉਸ ਨੇ ਆਪਣੇ ਇਕ ਰਿਸ਼ਤੇਦਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਟਰੈਵਲ ਏਜੰਟ ਜਸਵੀਰ ਸਿੰਘ ਪੁੱਤਰ ਜੈ ਕਿਸ਼ਨ ਵਾਸੀ ਪਿੰਡ ਪੰਚਨੰਗਲ ਥਾਣਾ ਮਾਹਿਲਪੁਰ ਜ਼ਿਲਾ ਹਸ਼ਿਆਰਪੁਰ ਦੀ ਮਾਰਫਤ ਜੌਰਡਨ ਭੇਜਿਆ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਰਿਸ਼ਤੇਦਾਰ ਦੀ ਸਲਾਹ 'ਤੇ ਉਕਤ ਏਜੰਟ ਨਾਲ ਸਪੰਰਕ ਕੀਤਾ ਤਾਂ ਉਸ ਨੇ ਵਰਕ ਪਰਮਿਟ 'ਤੇ ਦੋਹਾਕਤਰ ਭੇਜਣ ਦਾ ਸੌਦਾ 1.90 ਲੱਖ ਰੁਪਏ 'ਚ ਤੈਅ ਕੀਤਾ।

ਇਹ ਵੀ ਪੜ੍ਹੋ: ਲਗਜ਼ਰੀ ਕਾਰਾਂ ਦੇ ਸ਼ੌਕੀਨ ਡਰੱਗ ਸਮਗੱਲਰ ਗੁਰਦੀਪ ਰਾਣੋ ਦੇ ਜਲੰਧਰ ਨਾਲ ਵੀ ਹੋ ਸਕਦੇ ਨੇ ਸੰਬੰਧ

ਉਸ ਨੇ ਦੱਸਿਆ ਕਿ ਉਕਤ ਏਜੰਟ ਨੂੰ ਪੂਰੀ ਰਾਸ਼ੀ ਬੈਂਕ ਵੱਲੋਂ ਟਰਾਂਸਫਰ ਕਰਵਾ ਦਿੱਤੀ ਸੀ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸਦਾ ਮੈਡੀਕਲ ਕਰਵਾਉਣ ਦੇ ਬਾਅਦ ਉਸਨੂੰ ਵਿਦੇਸ਼ ਭੇਜ ਦਿੱਤਾ। ਪਰ ਉਹ ਉੱਥੇ 1 ਮਹੀਨੇ ਤੱਕ ਅਟਕਿਆ ਰਿਹਾ ਪਰ ਉਸਨੂੰ ਵਾਅਦੇ ਅਨੁਸਾਰ ਕੋਈ ਕੰਮ ਨਹੀ ਮਿਲਿਆ। ਜਿਸ ਦੇ ਚੱਲਦੇ ਉਸ ਨੂੰ ਇੰਡੀਆ ਵਾਪਿਸ ਆਉਣਾ ਪਿਆ। ਉਸ ਨੇ ਦੱਸਿਆ ਕਿ ਉਕਤ ਏਜੰਟ ਨਾਲ ਜਦੋਂ ਉਸ ਨੇ ਪੈਸੇ ਵਾਪਿਸ ਕਰਨ ਦੀ ਗੱਲ ਕੀਤੀ ਤਾਂ ਉਹ ਟਾਲ ਮਟੋਲ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)

ਐੱਸ. ਐੱਸ. ਪੀ.ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਆਪਣੀ ਰਾਸ਼ੀ ਵਾਪਸ ਕਰਵਾਉਣ ਅਤੇ ਏਜੰਟ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਵਿੰਗ ਵਲੋਂ ਕਰਨ ਉਪਰੰਤ ਦਿੱਤੀ ਸਿੱਟਾ ਰਿਪੋਰਟ ਦੇ ਆਧਾਰ 'ਤੇ ਥਾਣਾ ਸਿਟੀ ਬੰਗਾ ਦੀ ਪੁਲਸ ਨੇ ਟਰੈਟਲ ਏਜੰਟ ਜਸਵੀਰ ਸਿੰਘ ਖ਼ਿਲਾਫ਼ ਧਾਰਾ 406,402,13 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੈਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, 25 ਨਵੰਬਰ ਤੋਂ ਸ਼ੁਰੂ ਹੋਵੇਗੀ ਆਦਮਪੁਰ ਤੋਂ ਮੁੰਬਈ ਲਈ ਨਵੀਂ ਫਲਾਈਟ


shivani attri

Content Editor

Related News