ਗ੍ਰੀਸ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਕੀਤੀ ਠੱਗੀ, ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ
Sunday, Nov 22, 2026 - 05:38 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਵਰਕ ਪਰਮਿਟ 'ਤੇ ਗ੍ਰੀਸ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਵਿਰੁੱਧ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ) ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਖਾਨ ਖਾਨਾ ਦੀ ਵਸਨੀਕ ਆਸ਼ਾ ਰਾਣੀ ਪਤਨੀ ਚਮਨ ਲਾਲ ਨੇ ਦੱਸਿਆ ਕਿ ਸੰਤੋਖ ਰਾਮ ਪੁੱਤਰ ਦਾਸ ਰਾਮ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਵਿਦੇਸ਼ ਜਾਣਾ ਚਾਹੁੰਦਾ ਸੀ ਅਤੇ ਟਰੈਵਲ ਏਜੰਟ ਸੰਤੋਖ ਰਾਮ ਨਾਲ ਗੱਲਬਾਤ ਕਰਨ ਤੋਂ ਬਾਅਦ, ਮਨਪ੍ਰੀਤ ਨੂੰ ਗ੍ਰੀਸ ਭੇਜਣ ਲਈ ਕੁੱਲ੍ਹ 13 ਲੱਖ ਰੁਪਏ ਵਿਚ ਸੌਦਾ ਤੈਅ ਹੋਇਆ।
ਇਹ ਵੀ ਪੜ੍ਹੋ: ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ ਦਾ ਖ਼ਦਸ਼ਾ
ਸ਼ਿਕਾਇਤ ਕਰਤਾ ਮੁਤਾਬਕ ਉਨ੍ਹਾਂ ਨੇ ਏਜੰਟ ਨੂੰ 2 ਲੱਖ ਰੁਪਏ ਪੇਸ਼ਗੀ (ਐਡਵਾਂਸ) ਵਜੋਂ ਦਿੱਤੇ, ਜਿਸ ਨੇ ਉਨ੍ਹਾਂ ਦੇ ਪੁੱਤਰ ਨੂੰ ਦੋ ਮਹੀਨਿਆਂ ਦੇ ਅੰਦਰ ਵਿਦੇਸ਼ ਭੇਜਣ ਦਾ ਵਾਅਦਾ ਕੀਤਾ ਸੀ। ਹਾਲਾਂਕਿ, ਏਜੰਟ ਨੇ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਉਨ੍ਹਾਂ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਮੰਗ ਕੀਤੀ ਕਿ ਦੋਸ਼ੀ ਟਰੈਵਲ ਏਜੰਟ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣ। ਪੁਲਸ ਕਪਤਾਨ (ਐੱਸ.ਪੀ.) ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਗਈ ਜਾਂਚ ਅਤੇ ਉਸ ਤੋਂ ਬਾਅਦ ਆਈ ਰਿਪੋਰਟ ਦੇ ਆਧਾਰ ’ਤੇ ਮੁਕੰਦਪੁਰ ਪੁਲਸ ਨੇ ਦੋਸ਼ੀ ਸੰਤੋਖ ਰਾਮ ਪੁੱਤਰ ਰਾਮਦਾਸ ਵਾਸੀ ਪਿੰਡ ਰਹੀਪਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਸਸਕਾਰ ਮਗਰੋਂ ਪਰਤੇ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
