ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਸਬੰਧੀ ਕੇਸ ਦਰਜ

07/09/2021 6:21:58 PM

ਫਗਵਾੜਾ (ਹਰਜੋਤ)- ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਿਟੀ ਪੁਲਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 420 ਆਈ. ਪੀ. ਸੀ, 13 ਪੰਜਾਬ ਟਰੈਵਲ ਪ੍ਰੋਫੈਸ਼ਨਲਜ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ। ਡੀ. ਐੱਸ. ਪੀ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਿਕਾਇਤ ਕਰਤਾ ਹੁਸਨ ਲਾਲ ਪੁੱਤਰ ਮਿਲਖੀ ਰਾਮ ਵਾਸੀ ਦੱਦੂਵਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬਲਰਾਜ ਨਾਮੀ ਵਿਅਕਤੀ ਜਿਸ ਨੇ ਉਸ ਨੂੰ ਵਿਦੇਸ਼ ਹਾਗਕਾਂਗ ਵਰਕ ਪਰਮਿੰਟ ’ਤੇ ਭੇਜਣ ਲਈ ਸਾਢੇ ਲੱਖ ਰੁਪਏ ’ਚ ਸੌਦਾ ਤੈਅ ਕਰ ਲਿਆ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਚੌਥੀ ਜਮਾਤ ’ਚ ਪੜ੍ਹਦੇ ਬੱਚੇ ਨੇ ਕੀਤਾ ਕਮਾਲ, ਪੇਂਟਿੰਗਾਂ ਵੇਖ ਤੁਸੀਂ ਵੀ ਕਰੋਗੇ ਤਾਰੀਫ਼ (ਵੀਡੀਓ)

ਜਿਸ ਤੋਂ ਬਾਅਦ ਢਾਈ ਲੱਖ ਰੁਪਏ ਅਡਵਾਂਸ ’ਚ ਲੈ ਲਏ ਅਤੇ ਬਾਅਦ ’ਚ ਉਸ ਦੇ ਪਾਸਪੋਰਟ ’ਤੇ ਚਾਈਨਾ ਦਾ ਵੀਜ਼ਾ ਲੱਗਵਾ ਦਿੱਤਾ। ਜਦੋਂ ਉਸ ਵੱਲੋਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਨਾ ਤਾਂ ਪੈਸੇ ਵਾਪਸ ਕੀਤੇ ਅਤੇ ਨਾ ਹੀ ਵੀਜ਼ਾ ਲੱਗਵਾ ਕੇ ਦਿੱਤਾ। ਜਿਸ ਸਬੰਧ ’ਚ ਪੁਲਸ ਨੇ ਬਲਰਾਜ ਰਾਜ ਪੁੱਤਰ ਦਾਸ ਰਾਮ ਵਾਸੀ ਕਾਦੀਆ ਥਾਣਾ ਫ਼ਿਲੌਰ ਜ਼ਿਲ੍ਹਾ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ

ਇਹ ਵੀ ਪੜ੍ਹੋ: ਘਰ 'ਚ ਵਿਛੇ ਸੱਥਰ, ਪਹਿਲਾਂ ਕੋਰੋਨਾ ਪੀੜਤ ਮਾਂ ਦਾ ਹੋਇਆ ਦਿਹਾਂਤ, ਫਿਰ ਸਸਕਾਰ ਉਪਰੰਤ ਪੁੱਤ ਨੇ ਵੀ ਤੋੜ ਦਿੱਤਾ ਦਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News