ਕੈਨੇਡਾ ਭੇਜਣ ਦੇ ਨਾਂ ’ਤੇ ਕੀਤੀ ਲੱਖਾਂ ਰੁਪਏ ਦੀ ਠੱਗੀ

Sunday, Sep 20, 2026 - 05:04 PM (IST)

ਕੈਨੇਡਾ ਭੇਜਣ ਦੇ ਨਾਂ ’ਤੇ ਕੀਤੀ ਲੱਖਾਂ ਰੁਪਏ ਦੀ ਠੱਗੀ

ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਵੱਲੋਂ ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਸਬਜ਼ਬਾਗ ਵਿਖਾ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਡਾਕਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦਲਜੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਮਨਸਾ ਦੇਵੀ ਨਗਰ, ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਸ ਦੇ ਲੜਕੇ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ ਕਰੀਬ 7 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਪੁਲਸ ਨੇ ਸ਼ਿਕਾਇਤਕਰਤਾ ਦਲਜੀਤ ਸਿੰਘ ਦੇ ਬਿਆਨਾਂ ਅਤੇ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਡਾ. ਵਰਿੰਦਰ ਕੁਮਾਰ ਵਾਸੀ ਰਣਜੋਤ ਪਾਰਕ, ਹੈਬੋਵਾਲ (ਲੁਧਿਆਣਾ) ਖ਼ਿਲਾਫ਼ ਧਾਰਾ 406, 420 ਅਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਡਾ. ਵਰਿੰਦਰ ਕੁਮਾਰ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News