ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਰੁਪਏ ਦੀ ਠੱਗੀ, ਇਕ ਖ਼ਿਲਾਫ਼ ਮਾਮਲਾ ਦਰਜ

Wednesday, Oct 27, 2021 - 11:12 AM (IST)

ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਰੁਪਏ ਦੀ ਠੱਗੀ, ਇਕ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ,ਪੱਪੂ)- ਟਾਂਡਾ ਪੁਲਸ ਨੇ ਅਹੀਆਪੁਰ ਨਿਵਾਸੀ ਨੌਜਵਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਗਗਨ ਕੁਮਾਰ ਭੱਟੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਵਾਰਡ ਨੰ 14 ਅਹੀਆਪੁਰ ਦੀ ਸ਼ਿਕਾਇਤ ਦੇ ਆਧਾਰ 'ਤੇ ਸਰਬਜੀਤ ਸਿੰਘ ਕਾਲੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਜਲਾਲਪੁਰ ਦੇ ਖਿਲਾਫ ਦਰਜ ਕੀਤਾ ਹੈ। 

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਭੱਟੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਪਿਛਲੇ ਵਰ੍ਹੇ ਝਾਂਸੇ ਵਿੱਚ ਲੈ ਕੇ ਉਸ ਦੇ ਭਾਣਜੇ ਸਰਬਜੀਤ ਸਹੋਤਾ ਪੁੱਤਰ ਸੁਖਦੇਵ ਰਾਜ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਵਿੱਚ ਗੱਲ ਕੀਤੀ ਅਤੇ 10 ਲੱਖ ਰੁਪਏ ਲੈਣ ਤੋਂ ਬਾਅਦ ਉਸ ਨੂੰ ਕੈਨੇਡਾ ਭੇਜਣ ਦੀ ਬਜਾਏ ਉਸ ਦੀ ਫਲਾਈਟ 6 ਫਰਵਰੀ 2020 ਨੂੰ ਕਬੋਡੀਆ ਦੀ ਕਰਵਾ ਦਿੱਤੀ ਅਤੇ ਕੈਨੇਡਾ ਨਹੀਂ ਭੇਜਿਆ, ਜਿੱਥੇ ਬਾਅਦ ਵਿੱਚ ਉਨ੍ਹਾਂ ਉਸ ਨੂੰ 1 ਲੱਖ ਰੁਪਏ ਹੋਰ ਦੇਕੇ ਉਸ ਨੂੰ 9 ਮਹੀਨੇ ਬਾਅਦ ਵਾਪਸ ਮੰਗਵਾਇਆ।

ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

ਭੱਟੀ ਨੇ ਦੱਸਿਆ ਕਿ ਮੁਲਜ਼ਮ ਨੇ ਨਾ ਤਾਂ ਉਸ ਦੇ ਭਾਣਜੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਜ਼ਿਲ੍ਹਾ ਪੁਲਸ ਮੁਖੀ ਨੂੰ  ਸ਼ਿਕਾਇਤ ਦੇਣ ਉਪਰੰਤ ਥਾਣਾ ਮੁਖੀ ਟਾਂਡਾ ਵੱਲੋ ਕੀਤੀ ਗਈ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਦੀ ਪਤਨੀ 'ਤੇ ਵੀ ਠੱਗੀ ਵਿੱਚ ਸਾਥ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਬਣਦੀ ਕਾਨੂੰਨੀ ਕਾਰਵਾਈ ਕੀਤੀ ਜੇਵਗੀ। ਫਿਲਹਾਲ ਕਾਲੀ ਖ਼ਿਲਾਫ਼ ਹੀ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News