ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
Saturday, Jul 05, 2025 - 02:33 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਪੁਲਸ ਨੇ ਪਿੰਡ ਮੂਨਕ ਕਲਾਂ ਵਾਸੀ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਹਰਜੀਤ ਕੌਰ ਪਤਨੀ ਰਘਵੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਭਿਸ਼ੇਕ ਟੰਡਨ ਪੁੱਤਰ ਬੂਟਾ ਰਾਮ ਟੰਡਨ ਵਾਸੀ ਉਪਕਾਰ ਨਗਰ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ ਦਿੱਤਾ ਅਸਤੀਫ਼ਾ
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਹਰਜੀਤ ਕੌਰ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਹਰਜਿੰਦਰ ਸਿੰਘ ਨੂੰ ਸਟੱਡੀ ਲਈ ਸਲਵੇਨੀਆ ਭੇਜਣ ਲਈ ਰਕਮ ਦਿੱਤੀ ਸੀ। ਉਸ ਨੇ ਉਸ ਦੇ ਪੁੱਤਰ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਗਦੀਪ ਸਿੰਘ ਮਾਮਲੇ ਦੀ ਅਗਲੇਰੀ ਕਾਰਵਾਈ ਵਿਚ ਜੁਟੇ ਹੋਏ ਹਨ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e