ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ, ਪਤੀ-ਪਤਨੀ ਨਾਮਜ਼ਦ

08/02/2020 12:20:09 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਕੋਲ ਦਰਜ ਸ਼ਿਕਾਇਤ ਵਿਚ ਨੈਣੋਵਾਲ ਵੈਦ ਦੇ ਰਹਿਣ ਵਾਲੇ ਅਮਰੀਕ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਦੋਸ਼ੀਆਂ ਵਿਚ ਸ਼ਾਮਿਲ ਪਰਜਿੰਦਰ ਕੁਮਾਰ ਅਤੇ ਉਸਦੀ ਪਤਨੀ ਨੇ 8 ਲੱਖ ਰੁਪਏ ਲੈਣ ਦੇ ਬਾਅਦ ਵੀ ਨਾ ਤਾਂ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਹੁਣ ਪੈਸੇ ਵਾਪਿਸ ਕਰ ਰਹੇ ਹਨ। ਪੁਲਿਸ ਨੇ ਦੋਸ਼ੀ ਪਤੀ-ਪਤਨੀ ਦੇ ਖਿਲਾਫ ਧੋਖਾਦੇਹੀ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News