ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ, ਪੁਲਸ ਵੱਲੋਂ ਕੇਸ ਦਰਜ
Wednesday, Sep 20, 2023 - 01:28 PM (IST)

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਸਟੇਸ਼ਨ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਵਿਚ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ I ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ ’ਚ ਹਰਦੀਪ ਸਿੰਘ ਪੁੱਤਰ ਵਤਨ ਸਿੰਘ ਵਾਸੀ ਪਿੰਡ ਭਵਨਾਲ ਨੇ ਦੱਸਿਆ ਕਿ ਲਵਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਗੋਂਦਪੁਰ ਅਤੇ ਜਸਕਰਨ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਪਿੰਡ ਭਾਨਾਂ ਪੁਲਸ ਥਾਣਾ ਗੜ੍ਹਦੀਵਾਲਾ ਨੇ ਉਸ ਦੇ ਲੜਕੇ ਰਾਜੀਵ ਕੁਮਾਰ ਨੂੰ ਵਿਦੇਸ਼ ਪੁਰਤਗਾਲ ਭੇਜਣ ਵਾਸਤੇ 7 ਲੱਖ 50 ਹਜ਼ਾਰ ਦੀ ਠੱਗੀ ਮਾਰੀ ਹੈ। ਜਿਸ ’ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਲਵਦੀਪ ਸਿੰਘ ਅਤੇ ਜਸਕਰਨ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 76 ਅੰਡਰ ਸੈਕਸ਼ਨ 420, 406 ਆਈ. ਪੀ. ਸੀ. ਦੇ ਤਹਿਤ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I
ਇਹ ਵੀ ਪੜ੍ਹੋ- ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ