ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 15 ਲੱਖ ਦੀ ਠੱਗੀ, ਮਾਮਲਾ ਦਰਜ

03/24/2023 4:25:25 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ, ਸ਼ਰਮਾ, ਕੁਲਦੀਸ਼)- ਟਾਂਡਾ ਦੇ ਮੁਹੱਲਾ ਬਾਰਾਦਰੀ ਵਾਰਡ 5 ਵਾਸੀ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਦੋ ਵਿਕਅਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਔਰਤ ਕੁਲਜੀਤ ਕੌਰ ਪਤਨੀ ਕੁਲਵੰਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਸ਼ਰਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਡਾਲੀ (ਬੇਗੋਵਾਲ) ਕਪੂਰਥਲਾ ਅਤੇ ਵਿਨੋਦ ਕੁਮਾਰ ਖ਼ਿਲਾਫ਼ ਦਰਜ ਕੀਤਾ ਹੈ।

ਆਪਣੇ ਬਿਆਨ ਵਿਚ ਕੁਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੇ ਉਸ ਦੇ ਪੁੱਤਰ ਜਸਕਰਨ ਸਿੰਘ ਹੈਰੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 15 ਲੱਖ ਰੁਪਏ ਠੱਗੇ ਹਨ ਅਤੇ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ। ਪੁਲਸ ਨੇ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਜੈਪਾਲ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਐੱਸ. ਆਈ. ਪਰਵਿੰਦਰ ਸਿੰਘ ਕਾਰਵਾਈ ਕਰ ਰਹੇ ਹਨ। 

ਇਹ ਵੀ ਪੜ੍ਹੋ : ਏਅਰਪੋਰਟ ਵਾਂਗ ਬਣਨਗੇ ਲੁਧਿਆਣਾ ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ, ਅੰਮ੍ਰਿਤਸਰ ਤੋਂ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News