ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 9 ਲੱਖ ਰੁਪਏ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

Saturday, Jul 23, 2022 - 04:44 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 9 ਲੱਖ ਰੁਪਏ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ)-ਟਾਂਡਾ ਪੁਲਸ ਨੇ ਸਹਿਬਾਜ਼ਪੁਰ ਵਾਸੀ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਕਾਸ਼ਦੀਪ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਸਹਿਬਾਜ਼ਪੁਰ ਦੇ ਬਿਆਨ ਦੇ ਅਾਧਾਰ ’ਤੇ ਰੂਪ ਲਾਲ ਪੁੱਤਰ ਰਾਮ ਲਾਲ ਵਾਸੀ ਉੱਤਮ ਨਗਰ ਨਵੀਂ ਦਿੱਲੀ ਅਤੇ ਰਾਜ ਕੁਮਾਰੀ ਪਤਨੀ ਜਸਵਿੰਦਰ ਸਿੰਘ ਵਾਸੀ ਉੱਤਮ ਨਗਰ ਨਵੀਂ ਦਿੱਲੀ ਦੇ ਖ਼ਿਲਾਫ਼ ਦਰਜ ਕੀਤਾ ਹੈ |

ਆਪਣੇ ਬਿਆਨ ’ਚ ਅਕਾਸ਼ਦੀਪ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ | ਪੁਲਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਡੀ. ਐੱਸ. ਪੀ. ਗੋਪਾਲ ਸਿੰਘ ਵੱਲੋਂ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕਰਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਆਈ. ਪਰਵਿੰਦਰਜੀਤ ਪਾਲ ਸਿੰਘ ਜਾਂਚ ਕਰ ਰਹੇ ਹਨ |


author

Manoj

Content Editor

Related News