ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
Monday, Jun 10, 2024 - 03:02 PM (IST)
ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਇਲਾਕੇ ਦੇ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਪਹਿਲਾ ਮਾਮਲਾ ਸੁਖਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਹਿਬਾਜ਼ਪੁਰ ਦੇ ਬਿਆਨ ਦੇ ਆਧਾਰ 'ਤੇ ਸੁਨੀਲ ਪੁੱਤਰ ਨਿਰਮਲ ਸਿੰਘ ਵਾਸੀ ਜੱਕੋਪੁਰ (ਸ਼ਾਹਕੋਟ) ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸੁਖਵੀਰ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੇ ਪੁੱਤਰ ਗਗਨਵੀਰ ਸਿੰਘ ਨੂੰ ਅਮਰੀਕਾ ਦਾ ਵਰਕ ਪਰਮਿਟ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ 9 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਦੂਜਾ ਮਾਮਲਾ ਅਵਤਾਰ ਸਿੰਘ ਪੁੱਤਰ ਬਤਨ ਸਿੰਘ ਵਾਸੀ ਲੋਧੀਚੱਕ ਦੇ ਬਿਆਨ ਦੇ ਆਧਾਰ ’ਤੇ ਬਲਬੀਰ ਸਿੰਘ ਪੁੱਤਰ ਲਾਲ ਚੰਦ ਵਾਸੀ ਪਠਾਨਕੋਟ ਬਾਈਪਾਸ ਜਲੰਧਰ ਹਾਲ ਵਾਸੀ ਰਵਿਦਾਸਪੁਰਾ ਜਲੰਧਰ ਅਤੇ ਵਿਵੇਕ ਬੱਧਣ ਪੁੱਤਰ ਰਾਮ ਲੁਭਾਇਆ ਵਾਸੀ ਮੁਹੱਲਾ ਸੰਤੋਖਪੁਰਾ ਜਲੰਧਰ ਦੇ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ
ਆਪਣੇ ਬਿਆਨ ਵਿਚ ਅਵਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮਾਂ ਨੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਸਪੇਨ ਭੇਜਣ ਦਾ ਝਾਂਸਾ ਦੇ ਕੇ 4 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਦੋਹਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਗੁਰਮੀਤ ਸਿੰਘ ਅਤੇ ਅਮਰਜੀਤ ਸਿੰਘ ਇਨ੍ਹਾਂ ਮਾਮਲਿਆਂ ’ਤੇ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।