ਵਿਦੇਸ਼ ਭੇਜਣ ਦੇ ਨਾਮ ''ਤੇ ਕੀਤੀ ਲੱਖਾਂ ਦੀ ਠੱਗੀ

Friday, Nov 15, 2024 - 07:11 PM (IST)

ਵਿਦੇਸ਼ ਭੇਜਣ ਦੇ ਨਾਮ ''ਤੇ ਕੀਤੀ ਲੱਖਾਂ ਦੀ ਠੱਗੀ

ਨਵਾਂਸ਼ਹਿਰ (ਮਨੋਰੰਜਨ )- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਇਕ ਵਿਆਕਤੀ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਪੰਜ ਲੱਖ ਰੁਪਏ ਠੱਗਣ ਦੇ ਦੋਸ਼ ਵਿੱਚ ਦੋ ਵਿਆਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਬਲਵੀਰ ਸਿੰਘ ਨਿਵਾਸੀ ਨਿਊ ਟੀਚਰ ਕਾਲੋਨੀ ਨਵਾਂਸ਼ਹਿਰ ਨੇ ਦੱਸਿਆ ਕਿ ਉਨ੍ਹਾਂ ਮਾਮਲੇ ਵਿੱਚ ਨਾਮਜ਼ਦ ਦੋਵੇਂ ਕਥਿਤ ਦੋਸ਼ੀਆਂ ਨੂੰ ਵਿਦੇਸ਼ ਕੈਨੇਡਾ ਜਾਣ ਲਈ ਪੰਜ ਲੱਖ ਰੁਪਏ ਦਿੱਤੇ ਸਨ ਪਰ ਕਥਿਤ ਦੋਸ਼ੀ ਨੇ ਨਾ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਅਤੇ ਕਾਗਜ਼ਾਤ ਵਾਪਸ ਕੀਤੇ। ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਨੇ ਕਰਕੇ ਕਥਿਤ ਦੋਸ਼ੀ ਮੁਖਤਿਆਰ ਸਿੰਘ ਅਤੇ ਇਕ ਹੋਰ ਮੁਲਜ਼ਮ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News