ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ''ਤੇ ਲੱਖਾਂ ਦੀ ਠੱਗੀ, ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

Saturday, Oct 11, 2025 - 06:02 PM (IST)

ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ''ਤੇ ਲੱਖਾਂ ਦੀ ਠੱਗੀ, ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ ਵਿਅਕਤੀ ਖ਼ਿਲਾਫ਼ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰੇ ਜਾਣ 'ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦਸਿਆ ਹੈ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਆਪਣੇ ਸ਼ਿਆਕਿਤ ਪੱਤਰ ਰਾਹੀਂ ਅਭਿਸ਼ੇਕ ਰਾਣਾਂ ਪੁੱਤਰ ਸ਼ਿਵ ਕੁਮਾਰ ਪਿੰਡ ਬੇੜਿੰਗ ਨੇ ਦਸਿਆ ਹੈ ਕਿ ਰਵਿੰਦਰ ਕੁਮਾਰ ਪੁੱਤਰ ਅਮ੍ਰਿੰਤ ਪਾਲ ਗਰਗ ਵਾਸੀ ਵਿਕਟੋਰੀਆ ਇਨਕਲੇਵ ਭਬਾਤ ਜਿਰਕਪੁਰ ਐੱਸ. ਏ. ਐੱਸ. ਨਗਰ ਮੋਹਾਲੀ ਨੇ ਮੈਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮੇਰੇ ਪਾਸੋਂ ਤਿੰਨ ਲੱਖ 72 ਹਜਾਰ ਦੀ ਠਗੀ ਕੀਤੀ ਹੈ। 

ਇਹ ਵੀ ਪੜ੍ਹੋ: ਮੰਤਰੀ ਹਰਜੋਤ ਬੈਂਸ ਨੇ ਲਿਖੀ ਕੇਂਦਰ ਸਰਕਾਰ ਨੂੰ ਚਿੱਠੀ, ਸ੍ਰੀ ਅਨੰਦਪੁਰ ਸਾਹਿਬ ਲਈ ਕੀਤੀ ਇਹ ਮੰਗ

ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਜਿਸ ਦੀ ਜਾਂਚ ਲਈ ਮੁੱਖ ਥਾਣਾ ਅਫ਼ਸਰ ਤਲਵਾੜਾ ਨੂੰ ਨਿਯੁਕਤ ਕੀਤਾ ਗਿਆ। ਮੁੱਖ ਥਾਣਾ ਅਫ਼ਸਰ ਤਲਵਾੜਾ ਵੱਲੋਂ ਆਪਣੀ ਜਾਂਚ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਭੇਜਣ ਪਿਛੋਂ ਮਾਨਯੋਗ ਐੱਸ. ਐੱਸ. ਪੀ. ਸਾਹਿਬ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਰਵਿੰਦਰ ਕੁਮਾਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab: ਕਰਵਾ ਚੌਥ ਵਾਲੇ ਦਿਨ ਹੀ ਪਿਆ ਖਿਲਾਰਾ! ਪਹਿਲੀ ਘਰਵਾਲੀ ਨੇ ਗੁੱਤੋਂ ਫੜ੍ਹ ਦੂਜੀ ਕੱਢ ਲਈ ਘਰੋਂ ਬਾਹਰ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News