ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਦੀ ਠੱਗੀ, 3 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
Monday, Jul 01, 2024 - 12:42 PM (IST)
ਦਸੂਹਾ (ਝਾਵਰ,ਨਾਗਲਾ )- 2 ਟਰੈਵਲ ੲੈਜੰਟਾਂ ਨੂੰ ਵਿਦੇਸ਼ ਭੇਜਣ ਲਈ 48 ਲੱਖ ਰੁਪਏ ਦਿੱਤੇ ਸੀ। ਇਸ ਸਬੰਧੀ ਗੁਰਬਚਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਇੱਟੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਸ਼ਿਵਿਮ ਧਵਨ ਪੁੱਤਰ ਬ੍ਰਜੇਸ ਧਵਨ ਵਾਸੀ ਸੈਕਟਰ 404 ਮੁਹਾਲੀ ਅਤੇ ਵਿਨੋਦ ਕੁਮਾਰ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਲੜਕਿਆ ਅਵੀਸ਼ੇਕ ਪੁੱਤਰ ਮਹਿੰਦਰ ਸਿੰਘ ਵਾਸੀ ਸੁੰਦਰਪੁਰ ਅਤੇ ਡਡਵਾਲ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਸਿੱਪਰੀਆ ਨੂੰ ਵਿਦੇਸ਼ ਭੇਜਣ ਦਾ ਝਾਸਾ ਦੇ ਕੇ 48 ਲੱਖ ਰੁਪਏ ਲੈ ਲਏ ਅਤੇ ਨਾ ਹੀ ਉਨਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਇਸ ਧੋਖਧੜੀ ਸਬੰਧੀ ਡੀ. ਐੱਸ. ਪੀ.ਦਸੂਹਾ ਜਗਦੀਸ਼ ਰਾਜ ਅੱਤਰੀ ਨੁੰ ਇਨ੍ਹਾਂ ਟਰੈਵਲ ਏਜੰਟਾਂ ਵਿਰੁੱਧ ਜਾਂਚ ਦਿੱਤੀ ਗਈ ਅਤੇ ਜਾਂਚ ਦੇ ਆਧਾਰ 'ਤੇ ਟਰੈਵਲ ੲੈਜੰਟ ਸ਼ਿਵਿਮ ਧਵਨ ਤੇ ਵਿਨੋਦ ਕੁਮਾਰ ਦੇ ਵਿਰੁੱਧ ਦਸੂਹਾ ਥਾਨਾ ਵਿਖੇ ਧਾਰਾ 406, 420 ਆਈ. ਪੀ. ਸੀ.ਅਤੇ 24 ਇੰਮੀਗ੍ਰੇਸ਼ਨ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ। ਅਗਰੇਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਲਾਂਬੜਾ 'ਚ ਵੱਡੀ ਵਾਰਦਾਤ, ਰਸਤੇ 'ਚ ਰੋਕ 8ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਦੇ ਢਿੱਡ 'ਚ ਮਾਰਿਆ ਚਾਕੂ
ਇਸ ਤੋਂ ਇਲਾਵਾ ਇਕ ਹੋਰ ਟਰੈਵਲ ੲੈਜੰਟ ਸਤਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਆਲਮਪੁਰ ਦਸੂਹਾ ਦੇ ਵਿਰੁੱਧ ਵੀ ਪ੍ਰਵੀਨ ਕੁਮਾਰ ਪੁੱਤਰ ਕਾਂਸ਼ੀ ਰਾਮ ਵਾਸੀ ਬੁਲੋਵਾਲ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਟਰੈਵਲ ਏਜੰਟ ਸਤਪਾਲ ਸਿੰਘ ਨੇ ਇਟਲੀ ਭੈਜਣ ਦੇ ਨਾਂਮ 'ਤੇ 1 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਜਿਸ ਦੀ ਜਾਂਚ ਵਿਰੁੱਧ ਉਕਤ ਟਰੈਵਲ ੲੈਜੰਟ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਸਾਬਕਾ ਸਰਪੰਚ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।