ਵਿਦੇਸ਼ ਭੇਜਣ ਦਾ ਝਾਂਸਾ ਕੇ ਮਾਰੀ ਲੱਖਾਂ ਦੀ ਠੱਗੀ, ਕੇਸ ਦਰਜ

06/22/2024 6:33:49 PM

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਸਟੇਸ਼ਨ ਵਿਖੇ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪਰ ਪੰਕਜ ਕੁਮਾਰ ਨੇ ਦੱਸਿਆ ਕਿ ਬਿਮਲਾ ਦੇਵੀ ਪਤਨੀ ਮਹਿੰਦਰ ਸਿੰਘ ਵਾਸੀ ਫਤਿਹਪੁਰ ਕੁੱਲੀਆਂ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ’ਚ ਦੱਸਿਆ ਹੈ ਕਿ ਉਸ ਨਾਲ ਆਸ਼ੀਸ਼ ਸਿੰਗਲਾ ਪੁੱਤਰ ਸਤੀਸ਼ ਸਿੰਗਲਾ ਅਤੇ ਪ੍ਰੀਤੀ ਸਿੰਗਲਾ ਪਤਨੀ ਆਸ਼ੀਸ਼ ਸਿੰਗਲਾ ਵਾਸੀਆਨ ਸੈਕਟਰ 47 ਚੰਡੀਗੜ੍ਹ ਨੇ ਉਸ ਦੇ ਲੜਕੇ ਰਜਤ ਚੌਧਰੀ ਨੂੰ ਵਿਦੇਸ਼ ਭੇਜਣ ਦੇ ਝੂਠੇ ਸਬਜ਼ਬਾਗ ਕੇ ਵਿਖਾ ਕੇ ਉਸ ਨਾਲ 9 ਲੱਖ 50 ਹਜ਼ਾਰ ਦੀ ਠੱਗੀ ਮਾਰੀ ਹੈ। ਜਿਸ ਦੀ ਜਾਂਚ ਪੁਲਸ ਕਪਤਾਨ ਸਥਾਨਕ ਹੁਸ਼ਿਆਰਪੁਰ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ- ਕਪੂਰਥਲਾ 'ਚ ਵੱਡੀ ਵਾਰਦਾਤ, ਡੇਰੇ 'ਚ ਰਹਿੰਦੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਿਨ੍ਹਾਂ ਨੇ ਆਪਣੀ ਜਾਂਚ ਰਿਪੋਰਟ ਵਿਚ ਆਸ਼ੀਸ਼ ਸਿੰਗਲਾ ਅਤੇ ਪ੍ਰੀਤੀ ਸਿੰਗਲਾ ਵਾਸੀਆਨ ਸੈਕਟਰ 47 ਚੰਡੀਗੜ੍ਹ ’ਤੇ 9 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਸਾਬਤ ਹੋਇਆ। ਜਿਸ ਦੀ ਰਿਪੋਰਟ ਉਨ੍ਹਾਂ ਨੇ ਐੱਸ. ਐੱਸ. ਪੀ. ਨੂੰ ਭੇਜਣ ਉਪਰੰਤ ਹਾਜੀਪੁਰ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਸ਼ੀਸ਼ ਸਿੰਗਲਾ ਅਤੇ ਪ੍ਰੀਤੀ ਸਿੰਗਲਾ ਖ਼ਿਲਾਫ਼ ਮੁਕਦਮਾ ਨੰਬਰ 38 ਅੰਡਰ ਸੈਕਸ਼ਨ 420,406 ਆਈ. ਪੀ. ਸੀ. ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਦਸੂਹਾ 'ਚ ਵੱਡਾ ਹਾਦਸਾ, ਬੇਕਾਬੂ ਟਰੱਕ ਦੁਕਾਨਾਂ 'ਚ ਵੜਿਆ, ਇਕ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News