ਦੁਬਈ ਭੇਜਣ ਦੇ ਬਹਾਨੇ ਮਾਰੀ ਲੱਖਾਂ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ

Monday, Dec 25, 2023 - 02:55 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਦੁਬਈ ਭੇਜਣ ਦੇ ਨਾਂ ’ਤੇ 1.20 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਬੈਂਸਾ ਥਾਣਾ ਸਦਰ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਆਪਣੇ ਛੋਟੇ ਲੜਕੇ ਤਰਲੋਕ ਰਾਏ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ। ਉਸ ਨੇ ਦੱਸਿਆ ਕਿ ਉਸ ਦੇ ਭਤੀਜੇ ਨੇ ਉਸ ਨੂੰ ਦੱਸਿਆ ਕਿ ਉਸ ਦੇ ਪਿੰਡ ਚੱਕ ਮਜਾਰਾ ਥਾਣਾ ਫਿਲੌਰ ਦਾ ਰਹਿਣ ਵਾਲਾ ਸੰਨੀ ਪੁੱਤਰ ਕਸ਼ਮੀਰ ਰਾਮ ਦੁਬਈ ਗਿਆ ਹੋਇਆ ਹੈ ਅਤੇ ਕਈ ਲੜਕਿਆਂ ਨੂੰ ਵਿਦੇਸ਼ ਬੁਲਾਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਸੰਨੀ ਨਾਲ ਉਸਦੇ ਮੋਬਾਈਲ ਨੰਬਰ ’ਤੇ ਸੰਪਰਕ ਕੀਤਾ ਗਿਆ ਤਾਂ ਸੰਨੀ ਨੇ ਦੁਬਈ ਦੀ ਇਕ ਕੰਪਨੀ ਤੋਂ 2 ਸਾਲ ਦਾ ਵਰਕ ਪਰਮਿਟ ਲੈਣ ਲਈ 45 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ ਗੱਲਬਾਤ 30 ਹਜ਼ਾਰ ਰੁਪਏ ’ਚ ਤੈਅ ਹੋ ਗਈ, ਜਿਸ ’ਚ ਹਵਾਈ ਟਿਕਟ ਦੀ ਕੀਮਤ ਵੀ ਸ਼ਾਮਲ ਸੀ।

ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਤਰਲੋਕ ਰਾਏ ਦਾ ਵੀਜ਼ਾ ਭੇਜ ਦਿੱਤਾ ਜਿਸ ਤੋਂ ਬਾਅਦ ਟ੍ਰੈਵਲ ਏਜੰਟ ਨੇ ਦੱਸਿਆ ਕਿ ਉਸ ਨੂੰ ਕੰਪਨੀ ਵਿੱਚ ਹੋਰ ਲੋਕਾਂ ਦੀ ਲੋੜ ਹੈ। ਜਿਸ ਤੋਂ ਬਾਅਦ ਉਸ ਨੇ ਅਮਨਦੀਪ ਰਾਏ ਪੁੱਤਰ ਅਮਰੀਕ ਲਾਲ, ਗੁਰਪ੍ਰੀਤ ਰਾਏ ਪੁੱਤਰ ਸੰਤੋਖ ਰਾਮ ਅਤੇ ਉਸਦੇ ਰਿਸ਼ਤੇਦਾਰ ਸਤਨਾਮ ਸਿੰਘ ਪੁੱਤਰ ਸੁੰਦਰ ਰਾਮ ਵਾਸੀ ਸਨਾਵਾ ਨੂੰ ਤਿਆਰ ਕਰਕੇ ਉਨ੍ਹਾਂ ਦੀ 90 ਹਜ਼ਾਰ ਰੁਪਏ ਦੀ ਰਕਮ ਉਕਤ ਏਜੰਟ ਨੂੰ ਭੇਜ ਦਿੱਤੀ। ਉਸਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਦੁਬਈ ਪਹੁੰਚ ਕੇ ਐਂਟਰੀ ਵੀਜ਼ਾ ਭੇਜਣ ਅਤੇ ਵਰਕ ਪਰਮਿਟ ਦਿਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਜਲਦੀ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੇਮੀ, ਪ੍ਰੇਮਿਕਾ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਰਿਵਾਰ ਦੇ ਵੀ ਉੱਡੇ ਹੋਸ਼

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਚਾਰ ਲੜਕਿਆਂ ਦੀ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਸੀ ਪਰ ਏਅਰਪੋਰਟ ਪਹੁੰਚਣ ’ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਵੀਜ਼ੇ ਅਤੇ ਟਿਕਟਾਂ ਜਾਅਲੀ ਹਨ, ਜਿਸ ਕਾਰਨ ਏਅਰਪੋਰਟ ਅਥਾਰਟੀ ਨੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਸ਼ਿਕਾਇਤਕਰਤਾ ਨੇ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਕਤ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਉਸਦੀ ਰਕਮ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਸੰਨੀ ਖ਼ਿਲਾਫ਼ ਧਾਰਾ 420 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਾਵਰਕਾਮ ’ਚ ਨਵੀਂ ਪਾਲਿਸੀ ਲਾਗੂ, ਇਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਵਿੱਤੀ ਲਾਭ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News