ਵਿਦੇਸ਼ ਦੇ ਸੁਫ਼ਨੇ ਵਿਖਾ ਕੇ ਕੀਤੀ 20 ਲੱਖ ਤੋਂ ਵਧੇਰੇ ਦੀ ਠੱਗੀ, ਮਾਮਲਾ ਦਰਜ

Thursday, Oct 24, 2024 - 04:17 PM (IST)

ਦਸੂਹਾ (ਝਾਵਰ)- ਵਿਦੇਸ਼ ਭੇਜਣ ਦੇ ਨਾਂ ‘ਤੇ ਥਾਣਾ ਦਸੂਹਾ ਦੇ ਪਿੰਡ ਜੰਡੋਰ ਦੇ ਇਕ ਵਿਅਕਤੀ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁੱਚਾ ਰਾਮ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਖ਼ਸ਼ੀ ਰਾਮ ਵਾਸੀ ਜੰਡੌਰ ਥਾਣਾ ਦਸੂਹਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੇ ਲੜਕੇ ਗੁਰਸੇਵਕ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਇੰਦਰਜੀਤ ਸਿੰਘ ਸੋਹੀ (ਹਰੀਸ ਸਟੱਡੀ ਐਬਰੋਡ ਐਂਡ ਇਮੀਗ੍ਰੇਸ਼ਨ) ਨੇ ਉਸ ਨਾਲ ਸੰਪਰਕ ਕੀਤਾ ਹੈ ਅਤੇ ਫਿਰ ਵਿਦੇਸ਼ ਭੇਜਣ ਦੇ ਨਾਂ 'ਤੇ 20,92,273 ਰੁਪਏ ਦੀ ਧੋਖਾਧੜੀ ਕੀਤੀ। ਜਿਸ ਦਾ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਹੁਸ਼ਿਆਰਪੁਰ ਦਫ਼ਤਰ ਦੇ ਹੁਕਮਾਂ ‘ਤੇ ਡੀ. ਐੱਸ. ਪੀ. ਦਸੂਹਾ ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਇੰਦਰਜੀਤ ਸਿੰਘ ਸੋਹੀ ਖ਼ਿਲਾਫ਼ ਥਾਣਾ ਦਸੂਹਾ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News