ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
Saturday, Aug 01, 2026 - 05:22 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਰਾਜਵੰਤ ਕੌਰ ਪਤਨੀ ਸਦਾ ਰਾਮ ਵਾਸੀ ਪਿੰਡ ਗਰਚਾ ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਦਾ ਲੜਕਾ ਅਮਨਦੀਪ ਵਿਰਦੀ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ ਅਤੇ ਉਸ ਨੂੰ ਵਿਦੇਸ਼ ਭੇਜਣ ਲਈ ਉਸ ਨੇ ਆਪਣੇ ਦੂਰ ਦੇ ਰਿਸ਼ਤੇਦਾਰੀ ਦੇ ਟਰੈਵਲ ਏਜੰਟ ਤਿਲਕ ਰਾਜ ਪੁੱਤਰ ਚਰਨ ਦਾਸ ਨਾਲ ਗੱਲ ਕੀਤੀ।
ਉਸ ਨੇ ਦੱਸਿਆ ਕਿ ਲੜਕੇ ਨੂੰ ਆਸਟ੍ਰੇਲੀਆ ਭੇਜਣ ਦਾ ਸੌਦਾ 15 ਲੱਖ ਰੁਪਏ 'ਚ ਤੈਅ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਨੂੰ 11 ਲੱਖ ਰੁਪਏ ਦੇ ਦਿੱਤੇ ਪਰ ਉਕਤ ਏਜੰਟ ਨੇ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਉਸ ਨੂੰ ਜਾਅਲੀ ਵੀਜ਼ਾ ਦੇ ਦਿੱਤਾ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਉਨ੍ਹਾਂ ਦੇ ਪੈਸੇ ਵਾਪਸ ਕਰਨ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ 'ਤੇ ਥਾਣਾ ਔੜ ਪੁਲਸ ਨੇ ਦੋਸ਼ੀ ਏਜੰਟ ਤਿਲਕ ਰਾਜ ਪੁੱਤਰ ਚਰਨ ਦਾਸ ਵਾਸੀ ਪਿੰਡ ਕਜਲਾ ਥਾਣਾ ਸਦਰ ਬੰਗਾ ਖ਼ਿਲਾਫ਼ ਭਾਰਤੀ ਦੰਡਾਵਲੀ ਬੀ. ਐੱਨ. ਐੱਸ, 2023 ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
