ਵਿਦੇਸ਼ ਭੇਜਣ ਦੇ ਨਾਂ ''ਤੇ 15.50 ਲੱਖ ਰੁਪਏ ਦੀ ਠੱਗੀ

Monday, Aug 03, 2026 - 03:07 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ 15.50 ਲੱਖ ਰੁਪਏ ਦੀ ਠੱਗੀ

ਹਾਜੀਪੁਰ (ਜੋਸ਼ੀ)- ਥਾਣਾ ਹਾਜੀਪੁਰ ਦੀ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ 'ਤੇ ਵਿਦੇਸ਼ ਭੇਜਣ ਦੇ ਝਾਂਸੇ ਹੇਠ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਸਤਨਾਮ ਸਿੰਘ ਪੁੱਤਰ ਸਵ. ਮਦਨ ਲਾਲ, ਵਾਸੀ ਪਿੰਡ ਥੇਹ ਬਰਨਾਲਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਰਮਿੰਦਰ ਸਿੰਘ ਪੁੱਤਰ ਮੁਲਖ ਰਾਜ, ਵਾਸੀ ਪਿੰਡ ਥੇਹ ਬਰਨਾਲਾ, ਹਾਲ ਵਾਸੀ ਨਜ਼ਦੀਕ ਕਪੂਰਥਲਾ ਚੌਂਕ, ਜਲੰਧਰ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ 50 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
ਡੀ. ਐੱਸ. ਪੀ. ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੇ ਇਸ ਕੇਸ ਦੀ ਪੜਤਾਲ ਡੀ. ਐੱਸ. ਪੀ. ਸਬ-ਡਿਵੀਜ਼ਨ ਮੁਕੇਰੀਆਂ ਨੂੰ ਸੌਂਪੀ ਸੀ। ਡੀ. ਐੱਸ. ਪੀ. ਮੁਕੇਰੀਆਂ ਵੱਲੋਂ ਡੂੰਘਾਈ ਨਾਲ ਕੀਤੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਐੱਸ. ਐੱਸ. ਪੀ. ਨੂੰ ਸੌਂਪ ਦਿੱਤੀ ਗਈ। ਜਾਂਚ ਰਿਪੋਰਟ ਦੇ ਆਧਾਰ 'ਤੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ਤਹਿਤ ਥਾਣਾ ਹਾਜੀਪੁਰ ਵਿਖੇ ਮੁਲਜ਼ਮ ਪਰਮਿੰਦਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News