ਇਟਲੀ ਭੇਜਣ ਦਾ ਝਾਂਸਾ ਦੇ ਕੇ ਕੀਤੀ 2.92 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
Wednesday, Jul 08, 2026 - 04:42 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਇਟਲੀ ਭੇਜਣ ਦੇ ਬਹਾਨੇ 2.92 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਪ੍ਰਵੀਨ ਕੁਮਾਰੀ ਪਤਨੀ ਸੰਤੋਖ ਸਿੰਘ ਵਾਸੀ ਸੁਧਾ ਮਜਾਰਾ, ਤਹਿਸੀਲ ਬਲਾਚੌਰ ਨੇ ਦੱਸਿਆ ਕਿ ਉਸ ਦਾ ਲੜਕਾ ਸੌਰਭ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਬੇਰੋਜ਼ਗਾਰ ਸੀ ਅਤੇ ਵਿਦੇਸ਼ ਜਾਣ ਦਾ ਇੱਛੁਕ ਸੀ। ਉਸ ਨੇ ਦੱਸਿਆ ਕਿ ਮੁਕੇਸ਼ ਢਾਂਡਾ ਨਾਂ ਦਾ ਟਰੈਵਲ ਏਜੰਟ ਉਸ ਦਾ ਜਾਣਕਾਰ ਸੀ ਕਿਉਂਕਿ ਉਹ ਉਸ ਨਾਲ ਸੋਸ਼ਲ ਮੀਡੀਆ ਫੇਸਬੁੱਕ 'ਤੇ ਜੁੜਿਆ ਹੋਇਆ ਸੀ।
ਉਸ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇਟਲੀ ਵਿਚ ਲੋੜਵੰਦ ਵਿਅਕਤੀਆਂ ਦੀ ਲੋੜ ਹੈ, ਦਾ ਸਟੇਟਸ ਪਾਇਆ ਹੋਇਆ ਸੀ ਅਤੇ ਕਿਹਾ ਗਿਆ ਸੀ ਕਿ ਉਹ ਘੱਟ ਪੈਸਿਆਂ 'ਚ ਇਟਲੀ ਭੇਜ ਸਕਦਾ ਹੈ। ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਨਾਲ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਬਾਰੇ ਗੱਲ ਕੀਤੀ ਤਾਂ ਉਸ ਨਾਲ ਇਟਲੀ ਭੇਜਣ ਦਾ ਸੌਦਾ 10 ਲੱਖ ਰੁਪਏ ਵਿਚ ਤੈਅ ਹੋਇਆ, ਜਿਸ 'ਚ 3 ਲੱਖ ਰੁਪਏ ਐਡਵਾਂਸ 'ਚ ਦੇਣੇ ਸਨ ਅਤੇ ਬਾਕੀ ਦੀ ਰਕਮ ਵਿਦੇਸ਼ ਵਿਚ ਪਹੁੰਚ ਕੇ ਕੰਮ ਕਰਕੇ ਕੱਟਵਾਉਣੀ ਪੈਣੀ ਸੀ। ਉਸ ਨੇ ਦੱਸਿਆ ਕਿ ਸਮਝੌਤੇ ਤਹਿਤ ਉਸ ਨੇ ਉਕਤ ਏਜੰਟ ਨੂੰ 2.92 ਲੱਖ ਰੁਪਏ, ਪਾਸਪੋਰਟ ਦੀ ਕਾਪੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਦੇ ਦਿੱਤੇ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
ਉਕਤ ਏਜੰਟ ਨੇ ਉਸ ਦੇ ਮੁੰਡੇ ਨੂੰ ਜਲਦੀ ਹੀ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ ਤਾਂ ਉਸ ਨੇ ਆਪਣੇ ਪੁੱਤਰ ਨੂੰ ਵਿਦੇਸ਼ ਲਿਜਾਣ ਲਈ ਲੋੜੀਂਦੇ ਕੱਪੜੇ, ਦਵਾਈਆਂ ਅਤੇ ਹੋਰ ਸਾਮਾਨ ਵੀ ਖ਼ਰੀਦ ਲਿਆ ਪਰ ਉਕਤ ਏਜੰਟ ਨੇ ਨਾ ਤਾਂ ਉਸ ਦੇ ਮੁੰਡੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਕਤ ਏਜੰਟ ਨੇ ਉਸ ਦਾ ਮੋਬਾਇਲ ਨੰਬਰ ਵੀ ਬਲਾਕ ਲਿਸਟ ਵਿਚ ਪਾ ਦਿੱਤਾ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਆਪਣੇ ਪੈਸੇ ਵਾਪਸ ਕਰਨ ਅਤੇ ਮੁਲਜ਼ਮ ਏਜੰਟ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ 'ਤੇ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਪੜਤਾਲ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ 'ਤੇ ਪੁਲਸ ਥਾਣਾ ਸਿਟੀ ਬਲਾਚੌਰ ਨੇ ਦੋਸ਼ੀ ਏਜੰਟ ਮੁਕੇਸ਼ ਢਾਂਡਾ ਪੁੱਤਰ ਗਿਆਨ ਚੰਦ ਵਾਸੀ ਪਿੰਡ ਬਖਲੌਰ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
