ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 2 ਲੱਖ ਰੁਪਏ ਦੀ ਮਾਰੀ ਠੱਗੀ, 4 ਖ਼ਿਲਾਫ਼ ਮਾਮਲਾ ਦਰਜ

Friday, Jun 17, 2022 - 04:06 PM (IST)

ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 2 ਲੱਖ ਰੁਪਏ ਦੀ ਮਾਰੀ ਠੱਗੀ, 4 ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ, ਮੋਮੀ) : ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ ਫ਼ੋਨ ’ਤੇ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 4 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਾਰ ਠੱਗੀ ਦਾ ਸ਼ਿਕਾਰ ਗੁਰਚਰਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਝਾਵਾਂ ਹੋਇਆ ਹੈ। ਥਾਣਾ ਸਦਰ ਦੇ ਇੰਚਾਰਜ ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤ ਮਿਲਣ ’ਤੇ ਟਾਂਡਾ ਪੁਲਸ ਨੇ ਜਾਂਚ ਤੋਂ ਬਾਅਦ ਦਿਗਵਿਜੇ, ਪ੍ਰਮੋਦ, ਹਨੀਫ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਤੇ ਗੈਂਗਸਟਰ ਕਲਚਰ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ ’ਤੇ ਜਿੰਪਾ ਦੇ ਤਿੱਖੇ ਨਿਸ਼ਾਨੇ (ਵੀਡੀਓ)

ਗੁਰਸ਼ਰਨ ਸਿੰਘ ਨੇ ਦੱਸਿਆ ਕਿ ਵਿਦੇਸ਼ ’ਚ ਰਿਸ਼ਤੇਦਾਰ ਹੋਣ ਦਾ ਹਵਾਲਾ ਦਿੰਦਿਆਂ ਅਣਪਛਾਤੇ ਵਿਅਕਤੀ ਫੋਨ 'ਤੇ ਗੱਲ ਕਰਨ ’ਚ ਉਲਝ ਗਏ। ਇਹ ਰਕਮ ਦੇਵਰੀਆ, ਆਲਮਬਾਗ ਅਤੇ ਸ਼ਿਮਲਾਗਿਰੀ ਬ੍ਰਾਂਚਾਂ ਦੇ ਖਾਤਿਆਂ ’ਚ ਟਰਾਂਸਫਰ ਕੀਤੀ। ਹੁਣ ਇਸ ਮਾਮਲੇ ਦੀ ਜਾਂਚ ਇੰਸਪੈਕਟਰ ਓਮਕਾਰ ਸਿੰਘ ਬਰਾੜ ਕਰ ਰਹੇ ਹਨ।


author

Manoj

Content Editor

Related News