ਕੈਨੇਡਾ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਦੀ ਧੋਖਾਦੇਹੀ, 2 ਖ਼ਿਲਾਫ਼ ਮਾਮਲਾ ਦਰਜ
Monday, Oct 17, 2022 - 02:12 AM (IST)
ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਹੋਈ ਧੋਖਾਦੇਹੀ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਬਲਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਿਆਸ ਹਸਪਤਾਲ ਬਾਬਾ ਬਕਾਲਾ ਸਾਹਿਬ ਬਿਆਸ ਅੰਮ੍ਰਿਤਸਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਅਮਿਤ ਸ਼ਰਮਾ ਪੁੱਤਰ ਪ੍ਰੇਮ ਸਾਗਰ ਵਾਸੀ ਲੁਧਿਆਣਾ ਅਤੇ ਨੈਂਸੀ ਉਰਫ਼ ਸਿਮਰਨ ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਕੁਲਥਮ ਬਹਿਰਾਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਅਮਿਤ ਸ਼ਰਮਾ ਤੇ ਨੈਂਸੀ ਉਰਫ਼ ਸਿਮਰਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵੇਂ ਆਰੋਪੀ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ 'ਤੇ ਭੜਕਿਆ ਈਸਾਈ ਭਾਈਚਾਰਾ, ਰੱਜ ਕੇ ਭੜਾਸ ਕੱਢਦਿਆਂ ਕਹੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।