ਕੈਨੇਡਾ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਦੀ ਧੋਖਾਧੜੀ, ਮਾਮਲਾ ਦਰਜ

Thursday, Nov 10, 2022 - 01:14 AM (IST)

ਫਗਵਾੜਾ (ਜਲੋਟਾ) : ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਕਮਲੇਸ਼ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਥਾਣਾ ਸਤਨਾਮਪੁਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਆਰੋਪ ਲਗਾਇਆ ਕਿ ਉਸ ਨੂੰ ਕੈਨੇਡਾ ਭੇਜਣ ਦਾ ਲਾਰਾ ਲਾ ਕੇ ਮਨਦੀਪ ਸਿੰਘ ਵਿਰਦੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੁਨੇਕੇ ਜ਼ਿਲ੍ਹਾ ਮੋਗਾ ਨੇ ਉਸ ਤੋਂ 3 ਲੱਖ 50 ਹਜ਼ਾਰ ਰੁਪਏ ਲਏ ਸਨ ਪਰ ਨਾ ਤਾਂ ਉਸ ਨੂੰ ਕੀਤੇ ਗਏ ਵਾਅਦੇ ਮੁਤਾਬਕ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸ ਨੂੰ ਉਸ ਦੇ ਲੱਖਾਂ ਰੁਪਏ ਦੀ ਰਕਮ ਵਾਪਸ ਕੀਤੀ। ਪੁਲਸ ਨੇ ਮਨਦੀਪ ਸਿੰਘ ਵਿਰਦੀ ਖਿਲਾਫ਼ ਧਾਰਾ 420, 406 ਸਮੇਤ 13 ਪੰਜਾਬ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਥਾਣਾ ਸਤਨਾਮਪੁਰਾ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਰਕਾਰੀ ਬਿਲਡਿੰਗ ਦਾ ਹਾਲ, ਕੰਧਾਂ 'ਚੋਂ ਮੀਂਹ ਵਾਂਗ ਵਹਿ ਰਿਹਾ ਪਾਣੀ, ਪ੍ਰਸ਼ਾਸਨ ਬਣਿਆ ਮੂਕ ਦਰਸ਼ਕ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News