ਆਨਲਾਈਨ 2 ਵਿਅਕਤੀਆਂ ਦੇ ਖਾਤੇ 'ਚੋਂ ਹਜ਼ਾਰਾਂ ਰੁਪਏ ਦੀ ਮਾਰੀ ਠੱਗੀ
03/31/2023 5:21:04 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)-ਅਣਪਛਾਤੇ ਸ਼ਾਤਰ ਲੋਕਾਂ ਵੱਲੋਂ ਲੋਕਾਂ ਨੂੰ ਗਲਤ ਜਾਣਕਾਰੀ ਦੇ ਸਹਾਰੇ ਫੋਨ ਕਰਕੇ ਠੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਠੱਗੀ ਕਰਨ ਵਾਲਿਆਂ ਵੱਲੋਂ ਲੋਕਾਂ ਕੋਲੋਂ ਲੱਖਾਂ ਰੁਪਏ ਠੱਗਣ ਦੇ ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜ਼ੂਦ ਲੋਕ ਅਜਿਹੇ ਲੋਕਾਂ ਦੇ ਝਾਂਸੇ ਵਿਚ ਆ ਰਹੇ ਹਨ। ਆਨਲਾਈਨ ਜ਼ਰੀਏ 2 ਵਿਅਕਤੀਆਂ ਦੇ ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਦੀ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਮਾਮਲਾ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ-6 ਮਿਆਣੀ ਅਤੇ ਜੋਧ ਸਿੰਘ ਸੰਤ ਸਿੰਘ ਵਾਸੀ ਪਿੰਡ ਝਾਂਸ ਵੱਲੋਂ ਦਿੱਤੀ ਗਈ ਦਿੱਤੀ ਗਈ ਦਰਖ਼ਾਸਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਸ਼ਾਹਕੋਟ 'ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ, ਇਕ ਦੀ ਵੱਖ ਹੋਈ ਬਾਂਹ ਤੇ ਇਕ ਦਾ ਖੁੱਲ੍ਹਿਆ ਦਿਮਾਗ
ਪੁਲਸ ਨੂੰ ਦਿੱਤੀ ਗਈ ਦਰਖ਼ਾਸਤ ਵਿੱਚ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ 20 ਮਾਰਚ ਨੂੰ ਉਸ ਨੂੰ ਫ਼ੋਨ ਆਇਆ ਕਿ ਐਕਸਿਸ ਬੈਂਕ ਦੇ ਮੇਨ ਬਰਾਂਚ ਦੇ ਕਰਮਚਾਰੀ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਤੁਹਾਡਾ ਕ੍ਰੈਡਿਟ ਕਾਰਡ ਅੱਪਡੇਟ ਹੋਣ ਵਾਲਾ ਹੈ, ਜਿਸ 'ਤੇ ਤੁਹਾਡੇ ਫ਼ੋਨ 'ਤੇ ਓ. ਟੀ. ਪੀ. ਆਵੇਗਾ। ਉਪਰੰਤ ਉਸ ਵੱਲੋਂ ਓ. ਟੀ. ਪੀ. ਦੱਸਣ ਉਸ ਦੇ ਖ਼ਾਤੇ ਵਿਚੋਂ 49,636 ਰੁਪਏ ਦੀ ਠੱਗੀ ਮਾਰ ਲਈ ਗਈ। ਇਸੇ ਤਰ੍ਹਾਂ ਦੇ ਹੀ ਇਕ ਹੋਰ ਮਾਮਲੇ ਵਿਚ ਇਸੇ ਤਰੀਕੇ ਨਾਲ ਹੀ ਅਣਪਛਾਤੇ ਵਿਅਕਤੀ ਨੇ ਜੋਧ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਵੱਲੋਂ ਖਾਤੇ ਵਿਚੋਂ ਇੰਟਰਨੈੱਟ ਦੇ ਜ਼ਰੀਏ 19 ਹਜ਼ਾਰ ਰੁਪਏ ਠੱਗੀ ਮਾਰ ਲਈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ 19 ਸਾਲਾ ਪੁੱਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ