ਫਰੀਡਮ ਫਾਈਟਰ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਚੌਲਾਂਗ ਟੋਲ ਪਲਾਜ਼ਾ ’ਤੇ ਦਿੱਤਾ ਧਰਨਾ

Monday, Dec 29, 2025 - 04:26 PM (IST)

ਫਰੀਡਮ ਫਾਈਟਰ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਚੌਲਾਂਗ ਟੋਲ ਪਲਾਜ਼ਾ ’ਤੇ ਦਿੱਤਾ ਧਰਨਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਆਲ ਇੰਡੀਆ ਫਰੀਡਮ ਫਾਈਟਰ ਫੈਮਲੀ ਐਸੋਸੀਏਸ਼ਨ ਅਤੇ ਫਰੀਡਮ ਫਾਈਟਰ ਉੱਤਰਾਧਿਕਾਰੀ ਆਰਗਨਾਈਜ਼ੇਸ਼ਨ (ਰਜਿ.) ਵੱਲੋਂ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਚੌਲਾਂਗ ਟੋਲ ਪਲਾਜ਼ਾ ’ਤੇ ਅੱਜ ਦੁਪਹਿਰ ਧਰਨਾ ਲਾ ਦਿੱਤਾ ਹੈ। ਜਥੇਬੰਦੀ ਦੇ ਮੈਂਬਰ ਹੀਰਾ ਪੁਰੀ ਨੇ ਦੱਸਿਆ ਕਿ ਇਹ ਰੋਸ ਧਰਨੇ ਪੰਜਾਬ ਭਰ ਵਿਚ ਆਲ ਇੰਡੀਆ ਪ੍ਰਧਾਨ ਬਖ਼ਤਾਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਦਿੱਤੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News! ਜਲੰਧਰ 'ਚ ਬਣੇਗਾ ਸਪੋਰਟਸ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਟੋਲ ਪਲਾਜ਼ਾ ਫ਼ਰੀ ਕਰਨ ਦੇ ਫ਼ੈਸਲੇ ਦੇ ਬਾਵਜੂਦ ਵੀ ਟੋਲ ਪਲਾਜ਼ਾ ਵਾਲਿਆਂ ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਨੂੰ ਬਿਨਾਂ ਵਜ੍ਹਾ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਨ ਗਡਕਰੀ ਅਤੇ ਡੀ. ਸੀ. ਹੁਸ਼ਿਆਰਪੁਰ ਨੂੰ ਮੰਗ ਪੱਤਰ ਭੇਜੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਹੈ। ਜਿਸ ਕਾਰਨ ਫਰੀਡਮ ਫਾਈਟਰਾ ਦੇ ਪਰਿਵਾਰਾਂ ਵਿਚ ਰੋਸ ਹੈ। ਇਸ ਲਈ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਾਰੀਆਂ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ: ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News